ਬਰਨਾਲਾ, 6 ਜਨਵਰੀ 2022
ਸੂਬੇ ਦੇ ਭਾਸ਼ਾ ਵਿਭਾਗ ਵੱਲੋਂ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਵਿੱਢੇ ਗਏ ਹਨ। ਇਸ ਉਪਰਾਲੇ ਤਹਿਤ ਸਕੂਲਾਂ ਅਤੇ ਕਾਲਜਾਂ ’ਚ ਭਾਸ਼ਾ ਮੰਚ ਬਣਾਏ ਜਾਣਗੇ।
ਹੋਰ ਪੜ੍ਹੋ :-ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦਫਤਰ ਗੁਰਦਾਸੁਪਰ ਵਿਖੇ ਅੱਜ 7 ਜਨਵਰੀ ਨੂੰ ਰੋਜਗਾਰ ਅਤੇ ਸਵੈ-ਰੋਜਗਾਰ ਕੈਪ ਲੱਗੇਗਾ
ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਜ਼ਿਲਾ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਜ਼ਿਲੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਬਾਰੇ ਹੋਰ ਗਹਿਰਾ ਗਿਆਨ ਦੇਣ ਅਤੇ ਸੱਭਿਆਚਾਰ ਨਾਲ ਜੋੜਨ ਲਈ ਭਾਸ਼ਾ ਮੰਚ ਬਣਾਏ ਜਾਣਗੇ। ਉਨਾਂ ਕਿਹਾ ਕਿ ਵਿਦਿਅਕ ਸੰਸਥਾ ਦਾ ਅਧਿਆਪਕ/ਲੈਕਚਰਾਰ/ਪ੍ਰੋਫੈਸਰ ਮੰਚ ਦਾ ਸਰਪ੍ਰਸਤ ਹੋਵੇਗਾ, ਜਦਕਿ ਮੰਚ ਦੇ ਬਾਕੀ ਸਮੂਹ ਅਹੁਦੇਦਾਰ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਪ੍ਰੈੱਸ ਸਕੱਤਰ ਆਦਿ ਵਿਦਿਆਰਥੀਆਂ ਵਿੱਚੋਂ ਹੀ ਲਏ ਜਾਣਗੇ। ਇਸੇ ਹੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਾਹਿਤ ਅਤੇ ਪੁਸਤਕ ਸੱਭਿਆਚਾਰ ਭਾਵ ਲਾਇਬ੍ਰੇਰੀਆਂ ਨਾਲ ਜੋੜਨ ਦੇ ਉਪਰਾਲੇ ਵੀ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਗਤੀਵਿਧੀਆਂ ਉਲੀਕੀਆਂ ਗਈਆਂ ਹਨ ਤੇ ਸਕੂਲਾਂ ਤੇ ਕਾਲਜਾਂ ਵਿਚ ਵਿਦਿਆਰਥੀਆਂ ਦੀ ਮੁੜ ਆਮਦ ਮਗਰੋਂ ਇਨਾਂ ਗਤੀਵਿਧੀਆਂ ਨੂੰ ਪੂਰਾ ਹੁਲਾਰਾ ਦਿੱਤਾ ਜਾਵੇਗਾ।
ਕੈਪਸ਼ਨ: ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ।

हिंदी





