ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸ੍ਰੀ ਰਾਣਾ ਗੁਰਜੀਤ ਸਿੰਘ, ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ

GURJEET SINGH
ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸ੍ਰੀ ਰਾਣਾ ਗੁਰਜੀਤ ਸਿੰਘ, ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ

Sorry, this news is not available in your requested language. Please see here.

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਗੁਰਦਾਸਪੁਰ, 25 ਜਨਵਰੀ 2022

ਕੱਲ੍ਹ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ 73ਵੇਂ ਗਣਤੰਤਰ ਦਿਵਸ ਵਿਚ ਸ੍ਰੀ ਰਾਣਾ ਗੁਰਜੀਤ ਸਿੰਘ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉੱਤਪਤੀ ਤੇ ਸਿਖਲਾਈ ਅਤੇ ਬਾਗਬਾਨੀ ਵਿਭਾਗ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਹੋਰ ਪੜ੍ਹੋ :-ਕੌਮੀ ਵੋਟਰ ਦਿਵਸ: ਜ਼ਿਲਾ ਚੋਣ ਅਫਸਰ ਵੱਲੋਂ ਭਾਸ਼ਣ ਤੇ ਲੇਖ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ’ਤੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਦਿਨ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਰਾਜ ਪੱਧਰ ’ਤੇ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਨ ਦੇ ਮੰਤਵ ਨਾਲ ਸ਼ਹੀਦ ਗੈਲਰੀ ਵੀ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ।