ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਕੰਗ, ਬੀਬੀ ਲਾਡਰਾਂ  ਅਤੇ ਸ. ਪਰਮਿੰਦਰ ਸਿੰਘ ਸੋਹਾਣਾ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ।

Sukhbir-Singh-Badal-asks
SAD hails Punjab polls on schedule

Sorry, this news is not available in your requested language. Please see here.

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ 11 ਨਵੰਬਰ 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਹੋਰ ਪੜ੍ਹੋ :-ਉਪ ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜਿਲੇ ਦੀ ਸ਼ਹਿਰੀ  ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਸ. ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ।