ਰੂਪਨਗਰ 22 ਜਨਵਰੀ 2022
ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ), ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਸਲੌਰਾ ਵਿਖੇ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਦਾ ਇਨਾਮ ਵੰਡ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾ ਵਿਖੇ ਪ੍ਰਿੰਸੀਪਲ ਰੁਚੀ ਗਰੋਵਰ ਅਤੇ ਡੀ ਐੱਮ ਵਿਗਿਆਨ ਸਤਨਾਮ ਸਿੰਘ ਪਰਖਾਲੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।
ਹੋਰ ਪੜ੍ਹੋ :-ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ: ਸੋਨਾਲੀ ਗਿਰਿ
ਜ਼ਿਕਰਯੋਗ ਹੈ ਕਿ ਬਲਾਕ ਸਲੋਰਾ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਭਾਗ ਲਿਆ ਸੀ ਅਤੇ ਵਿਦਿਆਰਥੀਆਂ ਨੇ ਵਿਗਿਆਨ ਸਬੰਧੀ ਵੱਖ-ਵੱਖ ਮਾਡਲ ਪੇਸ਼ ਕੀਤੇ ਸਨ। ਜਿਸ ਵਿੱਚ ਮਿਡਲ ਪੱਧਰ ਤੇ ਪਹਿਲਾ ਸਥਾਨ ਇਸ਼ਮੀਤ ਕੌਰ ਸਰਕਾਰੀ ਮਿਡਲ ਸਕੂਲ ਦੁੱਲਚੀ ਮਾਜਰਾ, ਦੂਸਰਾ ਸਥਾਨ ਗੁਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾ ਅਤੇ ਤੀਜਾ ਸਥਾਨ ਗੁਰਲੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਨੇ ਪ੍ਰਾਪਤ ਕੀਤਾ।
ਸੈਕੰਡਰੀ ਪੱਧਰ ਤੇ ਪਹਿਲਾ ਸਥਾਨ ਹਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾ, ਦੂਜਾ ਸਥਾਨ ਜਸਕਰਨਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾ ਨੇ ਪ੍ਰਾਪਤ ਕੀਤਾ।ਇਸ ਮੌਕੇ ਡੀ ਐੱਮ ਵਿਗਿਆਨ ਸਤਨਾਮ ਸਿੰਘ ਪਰਖਾਲੀ ਨੇ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ।ਇਸ ਮੌਕੇ ਸਾਇੰਸ ਅਧਿਆਪਕਾਂ ਜਸਵਿੰਦਰ ਕੌਰ, ਦੀਪਾ ਰਾਵਲ, ਬਹਾਦਰ ਸਿੰਘ, ਹਰਿੰਦਰ ਕੌਰ ਅਤੇ ਲੈਕ. ਵਰਿੰਦਰ ਕੁਮਾਰ ਹਾਜ਼ਰ ਸਨ।
ਵਿਗਿਆਨ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀ ਨੂੰ ਉਤਸ਼ਾਹਿਤ ਕਰਦੇ ਹੋਏ ਪ੍ਰਿੰਸੀਪਲ ਰੁਚੀ ਗਰੋਵਰ ਅਤੇ ਡੀ ਐੱਮ ਵਿਗਿਆਨ ਸਤਨਾਮ ਸਿੰਘ ਪਰਖਾਲੀ ਤੇ ਅਧਿਆਪਕ।

हिंदी






