ਰੂਪਨਗਰ 4 ਅਪ੍ਰੈਲ 2022
ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਸਾਇੰਸ ਮੇਲੇ ਵਿੱਚੋਂ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ ਸ਼ੀਲਡ ਸਰਟੀਫਿਕੇਟ ਅਤੇ ਵਿਭਾਗ ਵੱਲੋਂ ਜਾਰੀ ਕੀਤੇ ਪੈਸੇ ਦੇ ਕੇ ਸਨਮਾਨਿਤ ਕੀਤਾ ਗਿਆ।
ਹੋਰ ਪੜ੍ਹੋ :-ਕਿੱਕ ਬਾਕਸਿੰਗ ‘ਚ ਨੈਤਿਕ ਸ਼ਰਮਾਂ ਨੇ ਜਿੱਤਿਆ ਗੋਲਡ ਮੈਡਲ
ਇਸ ਇਨਾਮ ਵੰਡ ਸਮਾਗਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੁਠੇੜੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਕੜੌਨਾ ਕਲਾਂ, ਸਰਕਾਰੀ ਹਾਈ ਸਕੂਲ ਬਜੀਦਪੁਰ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਸੁਰਮੁੱਖ ਸਿੰਘ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਨ੍ਹਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪ੍ਰਭਜੋਤ ਕੌਰ, ਅਕਾਸ਼ਦੀਪ ਸਿੰਘ, ਜੈਸਮੀਨ ਕੌਰ, ਸੁਖਮਨਦੀਪ ਕੌਰ, ਹਰਸ਼ ਕੁਮਾਰ,ਗੁਰਚਰਨ ਸਿੰਘ ਅਤੇ ਅਨਮੋਲ ਕੌਰ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਬਲਾਕ ਮੈਂਟਰ ਸਾਇੰਸ ਤੇਜਿੰਦਰ ਸਿੰਘ ਬਾਜ਼ ਨੇ ਹਾਜ਼ਰ ਵਿਦਿਆਰਥੀਆਂ ਨੂੰ ਸਾਇੰਸ ਮੁਕਾਬਲਿਆਂ ਵਿੱਚ ਹੋਰ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਜਸਵਿੰਦਰ ਕੌਰ, ਅਨੀਤਾ ਸ਼ਰਮਾ, ਪ੍ਰਰਵੀਨ ਜੋਸ਼ੀ, ਬਲਵਿੰਦਰ ਕੌਰ, ਮਨਵਿੰਦਰ ਕੌਰ, ਪਰਵਿੰਦਰ ਕੌਰ, ਕੁਸ਼ਮ ਵਰਮਾ, ਜਸਵਿੰਦਰ ਸਿੰਘ ਭੁੱਲਰ, ਨਿਤਿਕਾ ਅਤੇ ਬੀ.ਐੱਮ ਮੈਥ ਕੰਵਲਜੀਤ ਸਿੰਘ ਹਾਜ਼ਰ ਸਨ।
ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜੇਤੂ ਵਿਦਿਆਰਥੀ ਦਾ ਸਨਮਾਨ ਮੌੇਕੇ ਵਿਦਿਆਰਥੀ ਪ੍ਰਬੰਧਕਾਂ ਨਾਲ।

हिंदी






