ਫਾਜ਼ਿਲਕਾ, 10 ਅਗਸਤ :-
ਸਿਵਲ ਸਰਜਨ ਡਾ.ਰਾਜਿੰਦਰ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਪੰਕਜ ਚੌਹਾਨ ਐਸ.ਐਮ.ਓ ਬਲਾਕ ਡੱਬਵਾਲਾ ਕਲਾ ਦੀ ਯੋਗ ਅਗਵਾਈ ਹੇਠ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ ਗਿਆ। ਆਰਬੀਐਸਕੇ ਦੀ ਟੀਮ ਨੇ ਬਲਾਕ ਦੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਸ਼ਟਰੀ ਡੀਵਰਮਿੰਗ ਦਿਵਸ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਬਲਾਕ ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਐਲਬੈਂਡਾਜ਼ੋਲ ਦੀ ਗੋਲੀ ਦੀ ਵਰਤੋਂ ਬਾਰੇ ਲੈਕਚਰ ਦਿੱਤਾ ਅਤੇ ਮਿਡ ਡੇ ਮੀਲ ਖਾਣ ਤੋਂ 20 ਮਿੰਟ ਬਾਅਦ ਇੱਕ ਗੋਲੀ ਖਾਣ ਦੀ ਸਲਾਹ ਦਿੱਤੀ। ਐੱਸ ਐਮ ਓ ਡਾ. ਪੰਕਜ ਨੇ ਦੱਸਿਆ ਕਿ ਸਰਕਾਰੀ, ਪ੍ਰਾਈਵੇਟ ਸਕੂਲ, ਆਂਗਣਵਾੜੀ ਵਿਖੇ ਏ ਐਮ ਐਮ, ਮੇਲ ਵਰਕਰ ਅਤੇ ਆਸ਼ਾ ਵਰਕਰਾਂ ਵੱਲੋਂ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ 7 ਦਿਨਾਂ ਬਾਅਦ ਟੀਮਾਂ ਉਨ੍ਹਾਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੁਬਾਰਾ ਦੌਰਾ ਕਰਨਗੀਆਂ ਜੋ ਅੱਜ ਇਸ ਗਤੀਵਿਧੀ ਵਿੱਚ ਰਹਿ ਗਏ ਹਨ ਉਨ੍ਹਾਂ ਨੂੰ ਗੋਲੀਆਂ ਖਵਾਈਆਂ ਜਾਣਗੀਆਂ।
ਉਹਨਾਂ ਦੱਸਿਆ ਕਿ ਇਹ ਗੋਲੀ ਪੇਟ ਦੇ ਕੀੜਿਆਂ ਤੋਂ ਛੁਟਕਾਰਾ ਪਾਉਣ ਅਤੇ ਬੱਚਿਆਂ ਨੂੰ ਅਨੀਮੀਆ ਤੋਂ ਬਚਾਉਣ ਵਿੱਚ ਮਦਦ ਕਰਦੀ ਹੈ। ਇਸ ਮੌਕੇ ਸੀ ਐੱਚ ਓ ਨੀਰਜ ਕੌਰ , ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

हिंदी






