ਸਵੈ ਰੋਜ਼ਗਾਰ ਸਬੰਧੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ
ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਹਿਤ ਮੁਹਿੰਮ ਤੇਜ਼ ਕੀਤੀ ਜਾਵੇ
ਰੂਪਨਗਰ, 04 ਨਵੰਬਰ :-
ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਅਤੇ ਉਹਨਾਂ ਨੂੰ ਹੁਨਰਮੰਦ ਬਨਾਉਣ ਸਬੰਧੀ ਵੀ ਕੋਈ ਕਸਰ ਨਾ ਛੱਡੀ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੂੰ ਰੋਜ਼ਗਾਰ ਪ੍ਰਾਪਤੀ ਅਤੇ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਕਤੂਬਰ ਮਹੀਨੇ ਵਿੱਚ 07 ਪਲੇਸਮੈਂਟ ਕੈਂਪ ਲਾਏ ਗਏ ਤੇ 234 ਨੂੰ ਰੋਜ਼ਗਾਰ ਮੁਹਈਆ ਕਰਵਾਇਆ ਗਿਆ ਤੇ ਨੌਕਰੀਆਂ ਲਈ ਸ਼ਾਰਟਲਿਸਟ ਵੀ ਕੀਤਾ ਗਿਆ। ਸੀਨੀਅਰ ਅਧਿਕਰੀਆਂ ਨੇ ਬਿਊਰੋ ਦੇ ਅਧਿਕਾਰੀਆਂ ਨੂੰ ਕੈਂਪਾਂ ਦੀ ਗਿਣਤੀ ਵਧਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਐਸ ਡੀ ਐਮਜ਼ ਨੂੰ ਹਦਾਇਤ ਕੀਤੀ ਗਈ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਹਿਤ ਮੁਹਿੰਮ ਤੇਜ਼ ਕੀਤੀ ਜਾਵੇ ਤੇ ਓਟ ਕਲੀਨਿਕਸ ਦੇ ਦੌਰੇ ਲਗਾਤਾਰ ਕੀਤੇ ਜਾਣ। ਇਸ ਮੌਕੇ ਉਹਨਾਂ ਨੇ ਵਨ ਸਟੋਪ ਸੈਂਟਰ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਟਾ ਦਾਲ ਦੇ ਫਾਰਮ ਦੀ ਵੈਰੀਫਿਕੇਸ਼ਨ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ ਕੀਤੀ ਗਈ।
ਇਸ ਮੌਕੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਡੀ ਏ ਪੀ ਅਤੇ ਬੀਜ ਸਬੰਧੀ ਦਿੱਕਤ ਬਹੁਤ ਛੇਤੀ ਦੂਰ ਹੋ ਜਾਵੇਗੀ। ਇਸ ਦੇ ਨਾਲੋ ਨਾਲ ਜਿਹੜੇ ਕਿਸਾਨਾਂ ਦੀ ਫ਼ਸਲਾਂ ਦਾ ਨੁਕਸਾਨ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹੁੰਦਾ ਹੈ, ਉਹਨਾਂ ਦੀ ਮੁਸ਼ਕਲ ਵੀ ਦੂਰ ਕੀਤੀ ਜਾਵੇਗੀ।
ਅਧਿਕਾਰੀਆ ਨੇ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਕਰਨ ਲਈ ਹੋਰ ਗੰਭੀਰ ਯਤਨ ਕਰਨ ਲਈ ਕਿਹਾ।
ਕਿਰਤ ਵਿਭਾਗ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਮਜਦੂਰੀ ਵਿਰੁੱਧ ਵਿਸ਼ੇਸ਼ ਮੁਹਿੰਮ ਜਾਰੀ ਰੱਖੀ ਜਾਵੇ ਅਤੇ ਜੇਕਰ ਕੋਈ ਜਬਰਨ ਬੰਧੂਆ ਮਜਦੂਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਹਦਾਇਤ ਜਾਰੀ ਕੀਤੀ।
ਇਸ ਮੀਟਿੰਗ ਵਿੱਚ ਐਸਡੀਐਮ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਐਸਡੀਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ,
ਸਹਾਇਕ ਕਮਿਸ਼ਨਰ (ਜ) ਸ਼੍ਰੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਨਮਜੋਤ ਕੌਰ, ਬੀਡੀਪੀਓ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਇਸ਼ਾਨ ਚੌਧਰੀ, ਬੀਡੀਪੀਓ ਮੋਰਿੰਡਾ ਸ਼੍ਰੀਮਤੀ ਹਰਿੰਦਰ ਕੌਰ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਸ. ਹਰਕੀਤ ਸਿੰਘ, ਬੀਡੀਪੀਓ ਨੂਰਪੁਰ ਬੇਦੀ ਸ਼੍ਰੀਮਤੀ ਸੁਮਰਿਤਾ, ਕਾਰਜ ਸਾਧਕ ਅਫਸਰ ਰੂਪਨਗਰ ਸ. ਅਮਨਦੀਪ ਸਿੰਘ, ਏਪੀਓ ਸ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

हिंदी






