ਨਾਮਜ਼ਦਗੀਆਂ ਦੇ ਤੀਜੇ ਦਿਨ 12 ਉਮੀਦਵਾਰਾਂ ਵੱਲੋਂ ਕਾਗਜ਼ ਦਾਖ਼ਲ

GHANSHYAM THORI
Mr. Ghansham Thori

Sorry, this news is not available in your requested language. Please see here.

ਜਲੰਧਰ, 28 ਜਨਵਰੀ 2022

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਇਕ, ਨਕੋਦਰ ਤੋਂ ਦੋ, ਸ਼ਾਹਕੋਟ ਤੋਂ ਇਕ, ਕਰਤਾਰਪੁਰ ਤੋਂ ਤਿੰਨ, ਜਲੰਧਰ ਪੱਛਮੀ ਤੋਂ ਤਿੰਨ, ਜਲੰਧਰ ਉੱਤਰੀ ਤੋਂ ਇਕ ਅਤੇ ਜਲੰਧਰ ਛਾਉਣੀ ਤੋਂ ਇਕ ਉਮੀਦਵਾਰ ਵੱਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਪਾਸ ਆਪਣੇ ਕਾਗਜ਼ ਦਾਖ਼ਲ ਕੀਤੇ ਗਏ ਹਨ।

ਹੋਰ ਪੜ੍ਹੋ :-ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ਤੇ ਨਵਾਂਸ਼ਹਿਰ ਚ ਕਰਨਗੇ ਵੱਡੀ ਚੋਣ ਰੈਲੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਮਾਜਿਕ ਸੰਘਰਸ਼ ਪਾਰਟੀ ਦੀ ਹਰਵਿੰਦਰ ਕੌਰ, ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਤੇ ਨਵਜੀਤ ਕੌਰ, ਸ਼ਾਹਕੋਟ ਤੋਂ ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਸੁਖਦੇਵ ਅਤੇ ਕਰਤਾਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਤੇ ਮਨਜੀਤ ਕੁਮਾਰੀ ਅਤੇ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸੇ ਤਰ੍ਹਾਂ ਜਲੰਧਰ ਪੱਛਮੀ ਤੋਂ ਅਨਿਲ ਕੁਮਾਰ ਤੇ ਰਵੀ ਮੋਹਨ ਨੇ ਬਹੁਜਨ ਸਮਾਜ ਪਾਰਟੀ ਵੱਲੋਂ ਤੇ ਨੀਲਮ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਹਨ। ਜਦਕਿ ਜਲੰਧਰ ਉੱਤਰੀ ਤੋਂ ਦੀਪਕ ਕੰਬੋਜ ਅਤੇ ਜਲੰਧਰ ਛਾਉਣੀ ਤੋਂ ਸਤਨਾਮ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਗਏ ਹਨ।

ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ। ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਉਮੀਦਵਾਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।