ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ
ਰੂਪਨਗਰ, 19 ਜਨਵਰੀ :-
ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੀ ਅਗਵਾਈ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 26 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਦੇ ਵਿਭਾਗਾਂ ਦੇ ਨਾਲ ਸਬੰਧਿਤ ਕਾਰਜਾਂ ਬਾਰੇ ਹਦਾਇਤਾਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ, ਮਾਰਚ ਪਾਸਟ ਅਤੇ ਪੀ.ਟੀ.ਸ਼ੋਅ ਹੋਵੇਗਾ। ਮੁੱਖ ਮਹਿਮਾਨ ਪਹਿਲਾ ਪਰੇਡ ਤੋ ਸਲਾਮੀ ਲੈਣਗੇ, ਉਸ ਤੋ ਬਾਅਦ ਸੱਭਿਆਚਾਰਕ ਗਤੀਵਿਧੀਆ ਕਰਵਾਈਆਂ ਜਾਣਗੀਆਂ। ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ‘ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਕਰਨਗੇ। ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਮਾਰੋਹ ਦੌਰਾਨ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।
ਇਸ ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਸਟੇਡੀਅਮ ਵਿਚ ਜਾਣ ਵਾਲੇ ਹਰ ਸਮਾਨ ਦੀ ਸਕੈਨਨਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਆਰਟੀਏ ਸ਼੍ਰੀਮਤੀ ਪੂਜਾ ਸਿਆਲ, ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ, ਐਕਸੀਅਨ ਲੋਕ ਨਿਰਮਾਣ ਵਿਭਾਗ ਸ਼੍ਰੀ ਦਵਿੰਦਰ ਬਜਾਜ,ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸ. ਬਲਜਿੰਦਰ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

हिंदी






