15 ਅਗਸਤ ਨੂੰ ਫਾਜਿ਼ਲਕਾ ਜਿ਼ਲ੍ਹੇ ਵਿਚ ਵੀ ਖੁੱਲਣਗੇ 2 ਨਵੇਂ ਮੁੱਹਲਾ ਕਲੀਨਿਕ

Sorry, this news is not available in your requested language. Please see here.

-109 ਸਬ ਸਿਹਤ ਕੇਂਦਰ ਵੀ ਜਿ਼ਲ੍ਹੇ ਦੇ ਪੇਂਡੂ ਖੇਤਰਾਂ ਵਿਚ ਹਨ ਕਾਰਜਸ਼ੀਲ
ਫ਼ਾਜ਼ਿਲਕਾ, 27 ਮਈ :- 
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਕਰਣਗੇ ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇਗੰਢ ਮੌਕੇ ਪਹਿਲੇ ਪੜਾਅ ਵਿੱਚ 75 ਕਲੀਨਿਕ ਕਾਰਜਸ਼ੀਲ ਹੋਣਗੇ। ਇਸ ਲੜੀ ਵਿਚ ਫਾਜਿ਼ਲਕਾ ਜਿ਼ਲ੍ਹੇ ਵਿਚ ਵੀ ਪਹਿਲੇ ਪੜਾਅ ਵਿਚ ਦੋ ਮੁਹੱਲਾ ਕਲੀਨਿਕ ਕਾਰਜਸ਼ੀਲ ਕੀਤੇ ਜਾਣਗੇ। ਇਹ ਜਾਣਕਾਰੀ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਨੇ ਦਿੱਤੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਹੀ ਸਿਹਤ ਸਹੁਲਤਾਂ ਮੁਹਈਆ ਕਰਵਾਉਣ ਲਈ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣਗੇ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸੂਬੇ  ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਸਹਿਮਤੀ ਦਿੱਤੀ ਹੈ ਅਤੇ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰਾਂ ਦੀ ਦਿੱਖ ਦਿੱਤੀ ਜਾਵੇਗੀ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ।
ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਅਨੁਸਾਰ ਸਾਰਿਆਂ ਦੀ ਆਸਾਨ ਪਹੁੰਚ ਲਈ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਹਲਾ ਕਲੀਨਿਕ ਖਾਸ ਕਰਕੇ ਉਨ੍ਹਾਂ ਥਾਂਵਾਂ ਤੇ ਸਥਾਪਿਤ ਕੀਤੇ ਜਾਣਗੇ ਜਿੱਥੇ ਪਹਿਲਾਂ ਹਸਪਤਾਲ ਦੂਰ ਪੈਂਦਾ ਹੈ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਜਿ਼ਲ੍ਹੇ ਵਿਚ ਪਹਿਲਾਂ ਵੀ ਸਬ ਸੈਂਟਰਾਂ ਦਾ ਨੈਟਵਰਕ ਹੈ ਜਿੱਥੇ ਲੋਕਾਂ ਨੂੰ ਸਿਹਤ ਸਹੁਲਤਾਂ ਸੁਚਾਰੂ ਤਰੀਕੇ ਨਾਲ ਦੇਣ ਲਈ ਸਟਾਫ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੀਤੋ ਗੁਨੋ ਬਲਾਕ ਵਿਚ 28, ਡੱਬਵਾਲਾ ਬਲਾਕ ਵਿਚ 24, ਜੰਡਵਾਲਾ ਭੀਮਸ਼ਾਹ ਬਲਾਕ ਵਿਚ 24 ਅਤੇ ਖੂਈਖੇੜਾ ਬਲਾਕ ਵਿਚ 33 ਸਬ ਸੈਂਟਰ ਹਨ। ਜਿੰਨ੍ਹਾਂ ਨੂੰ ਕਮਿਊਨਿਟੀ ਹੈਲਥ ਅਫਸਰਾਂ ਦੀ ਅਗਵਾਈ ਵਿੱਚ ਸਿਖਲਾਈ ਪ੍ਰਾਪਤ ਪੈਰਾ-ਮੈਡੀਕਲ ਸਟਾਫ ਦੁਆਰਾ ਕਾਰਗਰ ਢੰਗ ਚਲਾਇਆ ਜਾ ਰਿਹਾ ਹੈ
ਓਧਰ ਜਿ਼ਲ੍ਹਾ ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਨੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਅਤੇ ਸਬ ਸੈਂਟਰ ਵਿਚ ਸਾਰੀਆਂ ਬੁਨਿਆਦੀ ਸਿਹਤ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਹੁਲਤਾਂ ਲਈ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਜ ਕਰਵਾਉਣ ਨੂੰ ਪਹਿਲ ਦੇਣ।