31 ਅਗਸਤ ਨੂੰ ਬਲਾਕ ਪੱਧਰ ਤੇ ਲਗਣਗੇ ਪੈਨਸ਼ਨ ਸੁਵਿਧਾ ਕੈਂਪ

NEWS MAKHANI

Sorry, this news is not available in your requested language. Please see here.

ਫਾਜਿ਼ਲਕਾ, 30 ਅਗਸਤ :-  

          ਲੋਕਾਂ ਦੇ ਘਰਾਂ ਨੇੜੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 31 ਅਗਸਤ ਨੂੰ ਜਿ਼ਲ੍ਹੇ ਵਿਚ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਗਡਵਾਲ ਨੇ ਦਿੱਤੀ।

            ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ। 31 ਅਗਸਤ ਨੂੰ ਲਗਾਇਆ ਜਾ ਰਿਹਾ ਪੈਨਸ਼ਨ ਸੁਵਿਧਾ ਕੈਂਪ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲੱਗੇਗਾ। ਇਸ ਕੈਂਪ ਵਿਚ ਵਿਭਾਗ ਦੀਆਂ ਪੈਨਸ਼ਨ ਅਤੇ ਹੋਰ ਸਮਾਜਿਕ ਵਿਤੀ ਸਹਾਇਤਾ ਸਕੀਮਾਂ ਸਬੰਧੀ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ।

          ਉਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਬਲਾਕ ਦੇ ਪਿੰਡ ਨੂਰਸ਼ਾਹ ਵਿਖੇ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਨਵਾਂ ਹਸਤਾ, ਵਲੇ ਸ਼ਾਹ ਤੇ ਗੁਲਾਮ ਰਸੂਲ ਪਿੰਡਾਂ ਦੇ ਲੋਕ ਵੀ ਪਹੁੰਚ ਕੇ ਸੁਵਿਧਾ ਦਾ ਲਾਹਾ ਹਾਸਲ ਕਰ ਸਕਦੇ ਹਨ। ਬਲੂਆਣਾ ਬਲਾਕ ਵਿਚ ਕਬੂਲ ਸ਼ਾਹ ਖੂਬਣ ਵਿਖੇ, ਅਬੋਹਰ ਬਲਾਕ ਦੇ ਪਿੰਡ ਕੁੰਡਲ ਅਤੇ ਬਲਾਕ ਜਲਾਲਾਬਾਦ ਵਿਖੇ ਸ਼ਹੀਦ ਉਧਮ ਸਿੰਘ ਚੌਂਕ ਦੇ ਨੇੜੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਜਾ ਰਹੇ ਕੈਂਪ ਦੌਰਾਨ ਲੋਕ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ ਹੈ।

 

ਹੋਰ ਪੜ੍ਹੋ :- 1 ਸਤੰਬਰ ਤੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸ਼ੁਰੂ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ