ਅਜ਼ਾਦੀ ਦਿਹਾੜੇ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਾ. ਪ੍ਰੀਤੀ ਯਾਦਵ

Sorry, this news is not available in your requested language. Please see here.

75ਵਾਂ ਅਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਮੀਟਿੰਗ
ਰੂਪਨਗਰ, 09 ਅਗਸਤ:
75ਵਾਂ ਅਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੀ ਅਗਵਾਈ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 15 ਅਗਸਤ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਦੇ ਵਿਭਾਗਾਂ ਦੇ ਨਾਲ ਸਬੰਧਿਤ ਕਾਰਜਾਂ ਬਾਰੇ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਦਾ ਵੀ ਧਿਆਨ ਰੱਖਿਆ ਜਾਵੇ।
ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਜ਼ਾਦੀ ਦਿਹਾੜੇ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਅਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।
ਪਿਛਲੇ ਕਈ ਦਿਨਾਂ ਤੋਂ ਤਿਆਰੀ ਵਿਚ ਲੱਗੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ‘ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਕਰਨਗੇ। ਅਜ਼ਾਦੀ ਸਮਾਰੋਹ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਮਾਰਚ ਪਾਸਟ ਦੇ ਨਾਲ ਨਾਲ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਨੂੰ ਦਰਸਾਉਦੀਆਂ ਹੋਰ ਕਈ ਗਤੀਵਿਧੀਆਂ ਵੀ ਸਮਾਰੋਹ ਦਾ ਹਿੱਸਾ ਹੋਣਗੀਆਂ।
ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਸਟੇਡੀਅਮ ਵਿਚ ਜਾਣ ਵਾਲੇ ਹਰ ਸਮਾਨ ਦੀ ਸਕੈਨਨਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਤੇ ਵਿਕਾਸ) ਡਾ. ਸੋਨਾ ਥਿੰਦ, ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ. ਹਰਜੋਤ ਕੌਰ, ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ, ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ, ਐਕਸ.ਈ.ਐਨ ਪੀ.ਡਬਲਿਊ ਡੀ ਦਵਿੰਦਰ ਬਜਾਜ, ਕਾਰਜਸਾਧਕ ਅਫਸਰ ਸ. ਅਮਨਦੀਪ ਸਿੰਘ, ਪ੍ਰੋ. ਨਿਰਮਲ ਸਿੰਘ ਬਰਾੜ, ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।