ਆਧਾਰ ਕਾਰਡਾਂ ਦੀ ਅਪਡੇਸ਼ਨ ਵਾਸਤੇ ਵੱਖ ਵੱਖ ਪਿੰਡਾਂ ’ਚ ਡੇਢ ਦਰਜਨ ਕੈਂਪ ਲਾਏ

Sorry, this news is not available in your requested language. Please see here.

ਐੱਸ. ਏ. ਐੱਸ. ਨਗਰ, 28 ਮਾਰਚ :- 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਆਧਾਰ ਕਾਰਡਾਂ ਦੀ ਅਪਡੇਸ਼ਨ ਵਾਸਤੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਾਏ ਜਾ ਰਹੇ ਹਨ ।
 ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 11 ਮਾਰਚ ਤੋਂ ਇਹ ਕੈਂਪ ਸ਼ੁਰੂ ਕੀਤੇ ਗਏ ਸਨ ਅਤੇ ਹੁਣ ਤੱਕ ਡੇਢ ਦਰਜਨ ਪਿੰਡਾਂ ਵਿੱਚ ਕੈਂਪ ਲਾਏ ਜਾ ਚੁੱਕੇ ਹਨ ਜਿਨ੍ਹਾਂ ਦੌਰਾਨ ਲੋਕਾਂ ਦੇ ਆਧਾਰ ਕਾਰਡਾਂ ਵੋਟਰ ਕਾਰਡਾਂ ਨਾਲ ਜੋੜੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਨੇ ਪਿਛਲੇ 8 ਤੋਂ 10 ਸਾਲਾਂ ਦੌਰਾਨ ਅਧਾਰ ਕਾਰਡ ਵਿੱਚ ਅਪਡੇਸ਼ਨ ਨਹੀਂ ਕਰਵਾਈ  ਉਨ੍ਹਾਂ ਨੂੰ ਅਧਾਰ ਕਾਰਡ ਵਿੱਚ ਪਹਿਚਾਣ ਅਤੇ ਪਤੇ ਦੀ ਦਰੁਸਤੀ ਕਰਵਾਉਣ ਦੀ ਲੋੜ ਹੁੰਦੀ ਹੈ।
ਬੁਲਾਰੇ ਅਨੁਸਾਰ ਇਸ ਮੁਹਿੰਮ ਦੀ ਵਿਸ਼ੇਸ਼ਤਾ ਇਹ ਹੈ ਕਿ ਆਧਾਰ ਅੱਪਡੇਸ਼ਨ ਦੀ ਸ਼ੁਰੂਆਤ ਪਿੰਡ ਪੱਧਰ ’ਤੇ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਤਿੰਨੇ ਸਬ-ਡਵੀਜ਼ਨਾਂ ਅਧੀਨ ਪੈਂਦੇ ਤਰਤੀਬਵਾਰ ਵੱਖ-ਵੱਖ ਪਿੰਡਾਂ ਵਿੱਚ ਨਿਯਤਮ ਤੌਰ ’ਤੇ ਕੈਂਪ ਲਗਾਏ ਜਾ ਰਹੇ ਹਨ।
 ਉਨਾਂ ਕਿਹਾ ਕਿ ਇਹਨਾਂ ਕੈਂਪਾਂ ਰਾਹੀਂ ਲੋਕਾਂ ਦੇ ਦਰਾਂ ’ਤੇ ਪਹੁੰਚ ਕੇ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸੇਵਾ ਕੇਂਦਰ ਜਾਣ ਲਈ ਲੋਕਾਂ ਨੂੰ ਆਪਣਾ ਕੰਮ ਛੱਡ ਕੇ ਅਤੇ ਕਿਰਾਇਆ ਖਰਚ ਕੇ ਜਾਣਾ ਪੈਂਦਾ ਹੈ। ਇਸ ਕਰਕੇ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਹੀ ਪੁੱਜੀ ਹੈ। ਉਨ੍ਹਾਂ ਨੇ ਅਜਿਹੇ ਕੈਂਪਾਂ ਤੋਂ  ਵੱਧ ਤੋਂ ਵੱਧ ਲਾਭ ਲੈਣ ਦੀ ਲੋਕਾਂ ਨੂੰ ਅਪੀਲ ਕੀਤੀ।