ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਅਤੇ ਨਿਟਿੰਗ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਲਈ ਉੱਦਮੀ ਜਾਗਰੂਕਤਾ ਕੈਂਪ ਆਯੋਜਿਤ

Sorry, this news is not available in your requested language. Please see here.

– ਕੈਂਪ ਦੌਰਾਨ ਕਰੀਬ 75 ਵਿਦਿਆਰਥੀਆਂ ਨੇ ਲਿਆ ਹਿੱਸਾ

ਲੁਧਿਆਣਾ, 14 ਅਕਤੂਬਰ (000) :- ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਅਤੇ ਨਿਟਿੰਗ ਟੈਕਨਾਲੋਜੀ, ਲੁਧਿਆਣਾ ਵਿਖੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਬੰਧੀ ਜਾਗਰੂਕ ਕਰਨ ਲਈ ਉਦਮੀ ਜਾਗਰੂਕਤਾ ਕੈਂਪ ਆਯੋਜਿਤ। ਇਸ ਕੈਂਪ ਵਿੱਚ 75 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕਨੁ ਸ਼ਰਮਾ ਨੇ ਦੱਸਿਆ ਡਾਇਰੈਕਟਰ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਸ਼੍ਰੀ ਡੀ.ਪੀ.ਐਸ. ਖਰਬੰਦਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਸ਼੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਬੰਧੀ ਜਾਗਰੂਕ ਕਰਨ ਲਈ ਉਦਮੀ ਜਾਗਰੂਕਤਾਂ ਕੈਂਪ ਲਗਾਇਆਂ ਗਿਆ।

ਇਸ ਪ੍ਰੋਗਰਾਮ ਵਿੱਚ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ, ਲੁਧਿਆਣਾ (ਡੀ.ਬੀ.ਈ.ਈ.) ਦੇ ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਸਿੰਘ ਅਤੇ ਲੀਡ ਜ਼ਿਲ੍ਹਾ ਮੈਨੇਜਰ (ਐਲ.ਡੀ.ਐਮ.) ਸ਼੍ਰੀ ਐਂਸ.ਕੇ. ਗੁਪਤਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਸਿੰਘ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੁਜਗਾਰ ਸਕੀਮਾਂ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣੰ{ ਕਰਵਾਇਆ ਗਿਆ।

ਐਲ.ਡੀ.ਐਮ. ਸ਼੍ਰੀ ਐਸ.ਕੇ. ਗੁਪਤਾ ਨੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਨਾਲ ਸਬੰਧਿਤ ਭਾਰਤ ਤੇ ਪੰਜਾਬ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿੱਤੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਵਿਚਾਰਾਂ ਰਾਹੀ ਵਿਦਿਆਰਥੀਆਂ ਨੂੰ ਆਪਣੀ ਪੜਾਈ ਪੁਰੀ ਕਰਨ ਉਪਰੰਤ ਸਵੈ-ਰੁਜਗਾਰ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ।

ਸੰਸਥਾ ਦੇ ਪ੍ਰਿੰਸੀਪਲ ਸ਼੍ਰੀਮਤੀ ਕਨੁ ਸ਼ਰਮਾ ਨੇ ਕਿਹਾ ਕਿ ਸਵੈ-ਰੋਜ਼ਗਾਰ ਅਪਣਾਉਣਾ ਸਮੇਂ ਦੀ ਲੋੜ ਹੈੈ ਤੇ ਉਮੀਦ ਜਾਹਿਰ ਕੀਤੀ ਕਿ ਇਸ ਉਦਮੀ ਜਾਗਰੂਕਤਾਂ ਕੈਂਪ ਰਾਹੀ ਬੁਲਾਰਿਆ ਵੱਲੋ ਭਾਰਤ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿੱਤੀ ਸਕੀਮਾ ਦੀ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਨੂੰ ਆਪਣਾ ਸਵੈ-ਰੋਜ਼ਗਾਰ ਖੋਲਣ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ।  ਕੈਂਪ ਦੌਰਾਨ ਵੱਖ-ਵੱਖ ਉੱਘੀਆਂ ਸਖ਼ਸ਼ੀਅਤਾਂ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ ਵੀ ਹਾਜ਼ਰ ਸੀ।