ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਸਰਕਾਰੀ ਮਿਡਲ ਸਕੂਲ ਚਾਹੜਮਾਜਰਾ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਪੇਂਟਿੰਗ ਮੁਕਾਬਲੇ

Sorry, this news is not available in your requested language. Please see here.

ਐਸ.ਏ.ਐਸ.ਨਗਰ, 7 ਅਕਤੂਬਰ :- 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਬਲਾਕ ਮਾਜਰੀ ਦੇ ਸਰਕਾਰੀ ਮਿਡਲ ਸਕੂਲ ,ਚਾਹੜਮਾਜਰਾ ਵਿਖੇ ਛੇਵੀਂ,ਸੱਤਵੀਂ ਅਤੇ ਅੱਠਵੀ ਜਮਾਤ ਦੇ ਵਿਦਿਆਰਥੀਆਂ ਵੱਲੋ ਵਾਤਾਵਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਾ. ਸੋਨੀਆ ਪਰਾਸ਼ਰ ਖੇਤੀਬਾੜੀ ਵਿਸਥਾਰ ਅਫਸਰ ਵੱਲੋ ਸਕੂਲੀ ਵਿਦਿਆਰਥੀਆਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਬਹੁਤ ਸਾਰੇ ਜੀਵ ਖਤਮ ਹੋ ਜਾਂਦੇ ਹਨ,ਮਿੱਟੀ ਲਈ ਜਰੂਰੀ ਜੈਵਿਕ ਤੱਤ ਨਸ਼ਟ ਹੋ ਜਾਂਦੇ ਹਨ। ਇਸ ਲਈ ਵਾਤਾਵਰਣ ਦੀ ਸਾਂਭ-ਸੰਭਾਲ ਲਈ ਤੁਸੀ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਕੇ ਜ਼ਮੀਨ ਚ ਹੀ ਮਿਲਾਉਣ ਲਈ ਪ੍ਰੇਰਿਤ ਕਰੋ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸੰਬੰਧੀ ਸਲੋਗਨ, ਧੂੰਏਂ ਤੋਂ ਹੋਣ ਵਾਲੇ ਨੁਕਸਾਨ ਨੂੰ ਦਰਸਾਉਂਦੇ ਪੋਸਟਰ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਇਸ ਮੁਕਾਬਲੇ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਭਾਸ਼ਣ ਮੁਕਾਬਲੇ ਵਿੱਚ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ,ਅਰੂਣ ਭੱਟੀ,ਅਨੂਦੀਪ ਕੌਰ ਅਤੇ ਸੋਨੀਆ ਗੋਈਲ ਖੇਤੀਬਾੜੀ ਵਿਭਾਗ ਤੋਂ ਸੂਚਪਾਲ ਸਿੰਘ ਏ.ਐਸ.ਆਈ ਅਤੇ ਜਸਵੰਤ ਸਿੰਘ ਏ.ਟੀ.ਐਮ ਹਾਜ਼ਰ ਸਨ।