-6 ਲੱਖ 34 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
-ਕਿਸਾਨਾਂ ਨੂੰ ਹੁਣ ਤੱਕ 1011.99 ਕਰੋੜ ਰੁਪਏ ਦੀ ਕੀਤੀ ਅਦਾਇਗੀ
ਪਟਿਆਲਾ, 26 ਅਕਤੂਬਰ 2021
ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 6 ਲੱਖ 38 ਹਜ਼ਾਰ 061 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 6 ਲੱਖ 34 ਹਜ਼ਾਰ 752 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 60465 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚ 61045 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਰੋਡ ਸ਼ੋਅ ਕੱਢੇਗਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 255823 ਮੀਟਰਿਕ ਟਨ, ਮਾਰਕਫੈਡ ਵੱਲੋਂ 160077 ਮੀਟਰਿਕ ਟਨ, ਪਨਸਪ ਵੱਲੋਂ 140530 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 77004 ਅਤੇ ਐਫ.ਸੀ.ਆਈ. ਵੱਲੋਂ 1318 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 1011.99 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ ਕੁੱਲ ਝੋਨੇ ਦੀ ਖਰੀਦ ਦੀ 97.23 ਫ਼ੀਸਦੀ ਬਣਦੀ ਹੈ।

हिंदी






