ਜਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕੀਤੀ ਗਈ 312.80 ਕਰੋੜ ਰੁਪਏ ਦੀ ਅਦਾਇਗੀ –ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਾਜ਼ਿਲਕਾ 10 ਨਵੰਬਰ :-  

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਤੇ ਕੱਲ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ 312.80 ਕਰੋੜ ਦੇ ਅਡਵਾਈਜ ਜਨਰੇਟ ਹੋ ਚੁੱਕੇ ਹਨ ਅਤੇ 271.98  ਕਰੋੜ ਰੁਪਏ  ਦੀ ਅਦਾਇਗੀ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 180807 ਮੀਟਰਕ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 180807 ਮੀਟਰਕ ਟਨ  ਝੋਨੇ  ਦੀ  ਖਰੀਦ ਕੀਤੀ ਜਾ ਚੁੱਕੀ

ਹੈ।ਜਿਸ ਵਿਚੋਂ 152532 ਮੀਟਰਕ ਟਨ ਝੋਨੇ  ਦੀ  ਲਿਫਟਿੰਗ ਹੋਈ ਅਤੇ  271.98  ਕਰੋੜ  ਰੁਪਏ  ਦੀ  ਅਦਾਇਗੀ  ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆ ਵਿੱਚ ਆਨਲਾਈਨ ਤਬਦੀਲ ਕੀਤੀ ਗਈ ਹੈ।

            ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਉਪਰਾਲਿਆਂ ਨੂੰ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਨਵੀਆਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਜਾਂ ਪਰਾਲੀ ਨੂੰ ਖੇਤ ਵਿੱਚ ਖਪਾ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਜਮੀਨ ਵਿਚ ਹੀ ਵਹਾ ਕਰਕੇ ਸ਼ੁਧ ਵਾਤਾਵਰਣ ਦੀ ਸਿਰਜਣਾ ਕਰਨ ਵਿਚ ਕਿਸਾਨ ਵੀਰ ਆਪਣਾ ਯੋਗਦਾਨ ਪਾ ਸਕਦੇ ਹਨ।

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁਕੜ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾ ਵਿੱਚ ਪਨਗਰੇਨ ਨੇ 69705 ਮੀਟਰਕ ਟਨ, ਮਾਰਕਫੈਂਡ ਨੇ 35706 ਮੀਟਰਕ ਟਨ, ਪਨਸਪ ਨੇ 39023 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 13278 ਮੀਟਰਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 23095 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।

 

ਹੋਰ ਪੜ੍ਹੋ :-  ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ