ਪੀ.ਸੀ.ਪੀ.ਐਨ.ਡੀ.ਟੀ. ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ

Anil Kumar CS
ਪੀ.ਸੀ.ਪੀ.ਐਨ.ਡੀ.ਟੀ. ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ

Sorry, this news is not available in your requested language. Please see here.

ਫਿਰੋਜ਼ਪੁਰ, 22 ਅਗਸਤ 2022

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਅਨਿਲ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲਾ ਪੀ.ਸੀ.ਪੀ.ਐਨ.ਡੀ.ਟੀ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਸਿਵਲ ਸਰਜਨ ਡਾ: ਅਨਿਲ  ਦੀ ਪ੍ਰਧਾਨਗੀ ਹੇਠ ਕੀਤੀ ਗਈ ਇਸ ਮੀਟਿੰਗ ਵਿੱਚ ਨਿਰਧਾਰਤ ਏਜੰਡੇ ਤੇ ਚਰਚਾ ਕੀਤੀ ਗਈ ਅਤੇ ਢੁਕਵੇਂ ਫੈਸਲੇ ਲਏ ਗਏ। ਸਿਵਲ ਸਰਜਨ ਡਾ:ਅਨਿਲ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਪੀ.ਸੀ.ਪੀ..ਐਨ.ਡੀ.ਟੀ ਐਕਟ ਲਾਗੂ ਕਰਵਾਉਣ ਲਈ ਰਜਿਸਟਰਡ ਅਲਟਰਾ ਸਾਊਂਡ ਸੈਟਰਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ।

ਇੰਦਰਜੀਤ ਹਸਨਪੁਰੀ ਧਰਤੀ ਦੇ ਕਣ ਕਣ ਨੂੰ ਸਮਝਣ ਵਾਲਾ ਸਰਬਪੱਖੀ ਕਵੀ ਸੀ- ਡਾਃ ਸਰਜੀਤ ਸਿੰਘ ਗਿੱਲ

ਇਸ ਮੀਟਿੰਗ ਵਿੱਚ ਜੱਚਾ ਬੱਚਾ ਰੋਗ ਮਾਹਿਰ ਅਤੇ ਕਾਰਜਕਾਰੀ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ:ਪੂਜਾ, ਏ.ਡੀ.ਏ ਟੀਨਾ, ਸਖੀ ਵਨ ਸਟਾਪ ਸੈਂਟਰ ਦੇ ਮਨਜਿੰਦਰ ਕੌਰ, ਡਾ: ਰਿਚਾ ਧਵਨ, ਸਮਾਜ ਸੇਵੀ ਨਵੀਨ ਸ਼ਰਮਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਸੀਮਾ ਰਾਣੀ ਅਤੇ ਸੁਰਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।