ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਏਡਜ਼ ਦੇ ਪ੍ਰਤੀ ਕੀਤਾ ਜਾਗਰੂਕ

Sorry, this news is not available in your requested language. Please see here.

ਡੱਬਵਾਲਾ ਕਲਾ ਅਧੀਨ ਪੈਂਦੇ ਪਿੰਡਾਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ

ਫਾਜ਼ਿਲਕਾ 17 ਮਾਰਚ :- 

          ਸਿਵਲ ਸਰਜਨ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿੱਚ ਡੱਬਵਾਲਾ ਕਲਾ ਅਧੀਨ ਪੈਂਦੇ ਪਿੰਡਾਂ ਵਿੱਚ ਏਡਜ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਏਡਜ਼ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਟੈਸਟ ਵੀ ਕੀਤੇ ਗਏ। ਇਸ ਤੋਂ ਇਲਾਵਾ ਇਸ ਮੌਕੇ ਲੋਕਾਂ ਨੂੰ ਨੁੱਕੜ ਨਾਟਕ ਰਾਹੀਂ ਏਡਜ਼ ਦੀ ਬਿਮਾਰੀ ਦੇ ਬਚਾਅ ਦੇ ਤਰੀਕੇ ਅਤੇ ਲੱਛਣਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਐੱਸ.ਐੱਮ.ਓ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਦੁਆਰਾ 2 ਦਿਨਾਂ ਵਿੱਚ 10 ਪਿੰਡਾਂ ਵਿੱਚ ਏਡਜ਼ ਜਾਗਰੂਕਤਾ ਵੈਨ ਰਵਾਨਾ ਕਰਕੇ ਅਤੇ ਕੈਂਪ ਲਗਾ ਕੇ ਲੋਕਾਂ ਨੂੰ ਏਡਜ਼ ਵਰਗੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਡਜ਼ ਵਰਗੀ ਬਿਮਾਰੀ ਤੋਂ ਬਚਣ ਲਈ ਜਾਗਰੂਕਤ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਸਿਹਤ ਕਰਮਚਾਰੀ ਵਿਜੇ ਕੁਮਾਰ, ਰਵਿੰਦਰ ਕੁਮਾਰ, ਨਵਪ੍ਰੀਤ ਕੌਰ, ਵਿੱਕੀ ਕੁਮਾਰ ਅਤੇ ਕ੍ਰਿਸ਼ਨ ਰਾਣੀ ਆਦਿ ਹਾਜ਼ਰ ਸਨ।

ਹੋਰ ਪੜ੍ਹੋ :- ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ