28 ਅਕਤੂਬਰ 2022 ਦਿਨ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

Sorry, this news is not available in your requested language. Please see here.

ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ 26 ਅਕਤੂਬਰ :- 

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ 28 ਅਕਤੂਬਰ 2022 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਰਕਸ਼ਾ ਸਿਕਿਉਰਟੀ ਸਰਵਿਸ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰਵੀਂ ਪਾਸ ਕਰ ਚੁੱਕੇ ਲੜਕੇ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕਿਆ ਦੀ ਉਮਰ 18 ਤੋਂ 35 ਸਾਲ ਲਾਜਮੀ ਕੀਤੀ ਗਈ ਹੈ।ਇਸ ਤੋਂ ਇਲਾਵਾ ਕੱਦ ਘੱਟੋ ਘਟ 167 ਸੈਂਟੀਮੀਟਰ ਅਤੇ ਘੱਟੋ ਘੱਟ ਭਾਰ 50 ਕਿਲੋ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਪਣੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀ ਇਕ-ਇਕ ਫੋਟੋਕਾਪੀ ਤੇ ਰਿਜਿਉਮ ਤੇ ਪਾਸਪੋਰਟ ਸਾਈਜ ਦੋ-ਦੋ ਫੋਟੋਆਂ ਸਮੇਤ ਪਹੁੰਚਿਆ ਜਾਵੇ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।