1 ਜੂਨ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Sorry, this news is not available in your requested language. Please see here.

ਅੰਮ੍ਰਿਤਸਰ 30 ਮਈ 2022-

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਜੂਨ ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ੍ਰੀ ਵਿਕਰਮ ਜੀਤ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐੱਸ.ਬੀ.ਆਈ ਲਾਈਫ਼ ਇੰਸੋਰੈਂਸਫਿਲਿਪਕਾਰਟਸੈਡੋਾਫਕਸਬਲਿਊਡਾਰਟ ਅਤੇ ਪੁਖਰਾਜ ਹੈਲਥ ਕੇਅਰ ਵੱਲੋਂ ਭਾਗ ਲਿਆ ਜਾਵੇਗਾ। ਇਨ੍ਹਾਂ ਕੰਪਨੀ ਵੱਲੋਂ ਏਜੰਸੀ ਮੈਨੇਜਰਡਿਵੈੱਲਪਮੈਂਟ ਮੈਨੇਜਰਵੈਲਨਸ ਐਡਵਾਈਜ਼ਰ,ਮੈਨੇਜ਼ਰਅਤੇ ਡਿਲਿਵਰੀ ਬੁਆਏ ਦੀਆਂ ਅਸ਼ਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਮੈਟਿ੍ਰਕ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।