ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਵੱਲੋਂ ਨਿਗਰਾਨ ਇੰਜੀਨੀਅਰ, ਵੰਡ ਹਲਕਾ ਮੋਹਾਲੀ , ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਚਨਚੇਤ ਚੈਕਿੰਗ

Sorry, this news is not available in your requested language. Please see here.

ਐਸ.ਏ.ਐਸ. ਨਗਰ 31 ਮਈ :-  
ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਨਿਗਰਾਨ ਇੰਜੀਨੀਅਰ, ਵੰਡ ਹਲਕਾ ਮੋਹਾਲੀ , ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫਤਰ ਵਿਖੇ ਵੱਖ ਵੱਖ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨਾਲ ਚੇਅਰਮੈਨ  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।
       ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦਫਤਰ ਵਿਖੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਅਚਨਚੇਤ ਚੈਕਿੰਗ ਦੌਰਾਨ ਪਾਈਆ ਗਈਆਂ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ।
ਮੰਤਰੀ ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ।