ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 6.66 ਕਰੋੜ ਰੁਪਏ ਦਾ ਲਾਭ ਮੁਹੱਈਆ ਕਰਵਾਇਆ-ਡਿਪਟੀ ਕਮਿਸ਼ਨਰ

Himanshu Aggarwal
ਈ ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ

Sorry, this news is not available in your requested language. Please see here.

ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਲਈ ਤਿੰਨ ਕਿਸ਼ਤਾਂ ਵਿਚ ਮੁਹੱਈਆ ਕਰਵਾਈ ਜਾਂਦੀ ਹੈ ਰਾਸ਼ੀ-ਜ਼ਿਲਾ ਪ੍ਰੋਗਰਾਮ ਅਫ਼ਸਰ

ਫ਼ਾਜ਼ਿਲਕਾ, 09 ਮਈ 2022

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਨੂੰ 6 ਕਰੋੜ 65 ਲੱਖ 74 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਪਟੀ ਕਸ਼ਿਨਰ ਫਾਜ਼ਿਲਕਾ ਡਾ.ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਨੇ ਦਿੱਤੀ ਹੈ।

ਹੋਰ ਪੜ੍ਹੋ :-ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਤੇ ਫਸਲ ਦਾ ਝਾੜ ਵੱਧਦਾ ਹੈ-ਅਗਾਂਹਵਧੂ ਕਿਸਾਨ ਗੁਰਜੋਤ ਸਿੰਘ

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਹਰੇਕ ਲੋੜਵੰਦ ਲਾਭਪਾਤਰੀ ਤੱਕ ਲਾਭ ਪੁੱਜਦਾ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਗਰਭਵਤੀ ਔਰਤਾਂ ਤੇ ਦੁੱਧ ਪਿਆਉਂਦੀਆਂ ਮਾਵਾਂ ਨੂੰ ਸਿਹਤ ਪੱਖੋਂ ਮਜ਼ਬੂਤੀ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਔਰਤਾਂ ਨੂੰ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜਨਵਰੀ 2017 ਤੋਂ ਲੈ ਕੇ ਹੁਣ ਤੱਕ 19 ਹਜ਼ਾਰ 606 ਔਰਤਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲਿਆ ਹੈ। ਉਨਾਂ ਦੱਸਿਆ ਕਿ 6 ਕਰੋੜ 65 ਲੱਖ 74 ਹਜ਼ਾਰ ਰੁਪਏ ਦੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਭੇਜੀ ਗਈ ਹੈ। ਉਨਾਂ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਦੀ ਇਹ ਸਕੀਮ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ ਮਾਵਾਂ ਦੀ ਸਿਹਤ ਵਿੱਚ ਸੁਧਾਰ ਅਤੇ ਪੋਸ਼ਣ ਸੰਬੰਧੀ ਜਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਦੇ ਖਾਤੇ ਵਿੱਚ ਤਿੰਨ ਕਿਸਤਾਂ ਵਿੱਚ 5 ਹਜ਼ਾਰ ਰੁਪਏ ਮੁਹੱਈਆ ਕਰਵਾਏ ਜਾਂਦੇ ਹਨ। ਉਨਾਂ ਦੱਸਿਆ ਕਿ ਪਹਿਲੀ ਕਿਸ਼ਤ ਇੱਕ ਹਜ਼ਾਰ ਰੁਪਏ ਦੀ ਔਰਤ ਦੇ ਗਰਭਧਾਰਨ ਤੋਂ 150 ਦਿਨਾਂ ਦੇ ਅੰਦਰ-ਅੰਦਰ ਨੇੜਲੇ ਆਂਗਣਵਾੜੀ ਸੈਂਟਰ ਵਿੱਚ ਰਜਿਸਟ੍ਰੇਸਨਸ਼ਨ ਕਰਵਾਉਣ ਮਗਰੋਂ ਮਿਲਦੀ ਹੈ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਗਰਭਵਤੀ ਔਰਤ ਦਾ ਸਿਹਤ ਵਿਭਾਗ ਵੱਲੋਂ ਘੱਟੋ-ਘੱਟ ਇੱਕ ਜਣੇਪਾ ਪੂਰਵ ਚੈੱਕਅੱਪ ਤੇ ਗਰਭਧਾਰਨ ਤੋਂ 180 ਦਿਨ ਪੂਰੇ ਹੋਣ ’ਤੇ ਦਿੱਤੀ ਜਾਂਦੀ ਹੈ ਅਤੇ ਦੋ ਹਜ਼ਾਰ ਰੁਪਏ ਦੀ ਤੀਜੀ ਤੇ ਆਖ਼ਰੀ ਕਿਸ਼ਤ ਗਰਭਵਤੀ ਔਰਤ ਦੇ ਬੱਚੇ ਦੇ ਜਨਮ ਦੀ ਰਜਿਸਟ੍ਰੇਸਨ ਅਤੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ’ਤੇ ਦਿੱਤੀ ਜਾਂਦੀ ਹੈ।

ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਆਂਗਣਵਾੜੀ ਵਰਕਰ ਨਾਲ ਜਾਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਜਾਂ ਕਰ ਦਾਤਾ ਨੂੰ ਨਹੀਂ ਦਿੱਤਾ ਜਾਂਦਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਨਾਲ ਰਾਬਤਾ ਕਾਇਮ ਰੱਖਣ।