ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 59 ਹਜ਼ਾਰ 523 ਗੈਸ ਕੁਨੈਕਸ਼ਨ ਜਾਰੀ ਕੀਤੇ

Sorry, this news is not available in your requested language. Please see here.

ਗੁਰਦਾਸਪੁਰ, 2 ਜੂਨ  (   ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਜਿਲੇ ਅੰਦਰ 59 ਹਜਾਰ 523 ਗੈਸ ਕੁਨੈਕਸ਼ਨ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਜਿਵੇਂ ਆਯੂਸਮਾਨ ਭਾਰਤ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਜ਼ਿਲੇ ਅੰਦਰ ਇਨਾਂ ਸਕੀਮ ਦਾ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ।

ਇਸ ਮੌਕੇ ਸੁਖਜਿੰਦਰ ਸਿੰਘ ਜ਼ਿਲਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਗੁਰਦਾਸਪੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਕੇਂਦਰ ਸਰਕਾਰ ਵਲੋਂ ਪਹਿਲੀ ਮਈ 2019 ਨੂੰ ਲਾਗੂ ਕੀਤੀ ਗਈ ਸੀ। ਜਿਸ ਰਾਹੀਂ ਗਰੀਬ ਰੇਖਾ ਤੋਂ ਹੇਠਾਂ (ਬੀਪੀਐਲ) ਰਹਿੰਦੇ ਪਰਿਵਾਰਾਂ ਦੀਆਂ ਇਸਤਰੀਆਂ ਨੂੰ ਮੁਫਤ ਗੈਸ ਕੁਨੈਕਸਨ ਮੁਹੱਈਆ ਕਰਵਾਏ ਜਾਂਦੇ ਸਨ। ਇਹ ਸਕੀਮ ਫੇਜ਼-1 ਤਹਿਤ 31 ਅਗਸਤ 2019 ਤੱਕ ਚਲਾਈ ਗਈ ਸੀ ਤੇ ਇਸ ਯੋਜਨਾ ਦਾ ਦੂਜਾ ਫੇਜ਼-2 (31 ਦਸੰਬਰ 2021  ਨੂੰ ਬੰਦ ਹੋ ਗਿਆ ਸੀ। ਉਨਾਂ ਦੱਸਿਆ ਕਿ ਜਿਲੇ ਵਿਚ ਪਹਿਲੀ ਫੇਜ ਰਾਹੀਂ 58744 ਤੇ ਦੂਜੇ ਫੇਜ਼ ਰਾਹੀਂ 779 ਗੈਸ ਕੁਨੈਕਸ਼ਨ ਜਾਰੀ ਕੀਤੇ ਗਏ ਸਨ।

 

ਹੋਰ ਪੜ੍ਹੋ :-  ਚੇਅਰਮੈਨ ਐਨ.ਜੀ.ਟੀ. ਨੇ ਵਾਤਾਵਰਣ ਸੁਰੱਖਿਆ ਲਈ ਰਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ