ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

Sorry, this news is not available in your requested language. Please see here.

-ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪਟਿਆਲਾ, 25 ਜੁਲਾਈ :- 

ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਰਿਹਰਸਲਾਂ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸ਼ੁਰੂ ਕੀਤੀਆਂ ਜਾਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸਾ ਸਿੰਘਲ, ਐਸ.ਪੀ. ਹਰਵੀਨ ਸਰਾਓ, ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਆਰ.ਟੀ.ਏ. ਬਬਨਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ