ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਜ਼ਿਲ੍ਹੇ ਵਿੱਚ ਲੱਗਣਗੇ ਅੱਖਾਂ ਦੀ ਜਾਂਚ ਲਈ ਕੈਂਪ: ਡਿਪਟੀ ਕਮਿਸ਼ਨਰ

BABITA KALER
ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ

Sorry, this news is not available in your requested language. Please see here.

ਫਾਜ਼ਿਲਕਾ 20 ਨਵੰਬਰ 2021

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜਰ ਸੂਬੇ ਭਰ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸੁਰੂਆਤ ਕਰਨ ਦੇ ਨਿਰਦੇਸ ਦਿੱਤੇ ਗਏ ਹਨ। ਇਸ ਅਭਿਆਨ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਅੱਖਾਂ ਦੀ ਜਾਂਚ ਲਈ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਦਿੱਤੀ ਹੈ।

ਹੋਰ ਪੜ੍ਹੋ :-ਵਿਸ਼ੇਸ਼ ਕੈਂਪ ਤਹਿਤ ਕਰੋਨਾ ਦੀ ਵੈਕਸੀਨੇਸ਼ਨ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰਹਿਣਗੇ ਜ਼ਿਲ੍ਹੇ ਦੇ ਹੈਲਥ ਸੈਂਟਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆ ਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਪ੍ਰੇਸਨ ਵਾਲੇ ਲੋਕਾਂ ਲਈ ਰਿਫਰੈਸਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ

ਉਨ੍ਹਾਂ ਜਲ੍ਹਿੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਤਹਿਤ ਲੱਗਣ ਵਾਲੇ ਕੈਂਪਾਂ ਵਿੱਚ ਪਹੁੰਚ ਕਰਕੇ ਲਾਭ ਜ਼ਰੂਰ ਉਠਾਉਣ।