ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ : ਚੇਅਰਮੈਨ ਸ੍ਰੀ ਰਮਨ ਬਹਿਲ

Sorry, this news is not available in your requested language. Please see here.

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਚਾਲੂ ਵਰੇ ਵਾਸਤੇ 161.31 ਕਰੋੜ ਰੁਪਏ ਦਾ ਕੀਤਾ ਬਜਟ ਉਪਬੰਧ

ਗੁਰਦਾਸਪੁਰ, 19 ਅਕਤੂਬਰ (           ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ  ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।

 

ਹੋਰ ਪੜ੍ਹੋ :- ਮਾਮਲਾ ‘ਫੇਕ ਐਨ.ਓ.ਸੀ’ ਦਾ ਕੈਬਨਿਟ ਮੰਤਰੀ ਜਿੰਪਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਪਹਿਲ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਦੇ ਨਿਰਦੇਸ਼