ਪੰਜਾਬ ਸਰਕਾਰ ਨੇ ਟਿਊਬਵੈੱਲਾਂ ’ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ – ਵਿਧਾਇਕ ਅਮਰਪਾਲ ਸਿੰਘ

Sorry, this news is not available in your requested language. Please see here.

ਕਿਸਾਨਾਂ ਨੂੰ  ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਦੂਜੀ ਵਾਰ ਵਧਾਈ ਗਈ ਸਮਾਂ ਸੀਮਾ

10 ਜੂਨ ਨੂੰ ਸ਼ੁਰੂ ਹੋਈ ਇਸ ਸਕੀਮ ਦਾ ਲਾਭ ਲੈਂਦਿਆਂ ਲਗਭਗ 1.70 ਲੱਖ ਕਿਸਾਨਾਂ  ਨੇ ਹੁਣ ਤੱਕ ਬਚਾਏ 160 ਕਰੋੜ ਰੁਪਏ

ਗੁਰਦਾਸਪੁਰ, 21 ਸਤੰਬਰ :-   ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ  ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।

ਵਿਧਾਇਕ ਸ. ਅਮਰਪਾਲ ਸਿੰਘ ਅੱਗੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।

 

ਹੋਰ ਪੜ੍ਹੋ :-
ਸਿਹਤ ਵਿਭਾਗ ਡੇਂਗੂ ਨੂੰ ਰੋਕਣ  ਲਈ ਪੂਰੀ ਤਰ੍ਹਾਂ ਤਿਆਰ: ਚੇਤਨ ਸਿੰਘ ਜੌੜਾਮਾਜਰਾ