ਪੰਜਾਬ ਗ੍ਰਾਮੀਣ ਬੈਂਕ ਨੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ, ਮਹਿਲਾ ਸਟਾਫ਼ ਮੈਂਬਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਗ੍ਰਾਮੀਣ ਬੈਂਕ ਨੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ, ਮਹਿਲਾ ਸਟਾਫ਼ ਮੈਂਬਰਾਂ ਨੂੰ ਕੀਤਾ ਸਨਮਾਨਿਤ
ਪੰਜਾਬ ਗ੍ਰਾਮੀਣ ਬੈਂਕ ਨੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ, ਮਹਿਲਾ ਸਟਾਫ਼ ਮੈਂਬਰਾਂ ਨੂੰ ਕੀਤਾ ਸਨਮਾਨਿਤ

Sorry, this news is not available in your requested language. Please see here.

ਔਰਤ ਸਮਾਜ ਦੀ ਰੀੜ੍ਹ ਦੀ ਹੱਡੀ : ਸਵਿਤਾ ਸਿੰਘ

ਜਲੰਧਰ, 8 ਮਾਰਚ 2022

ਪੰਜਾਬ ਗ੍ਰਾਮੀਣ ਬੈਂਕ ਖੇਤਰੀ ਦਫ਼ਤਰ, ਜਲੰਧਰ ਵੱਲੋਂ ਸੰਜੀਵ ਕੁਮਾਰ ਦੇਬੇ ਚੇਅਰਮੈਨ, ਮਿਹਰ ਚੰਦ ਜਨਰਲ ਮੈਨੇਜਰ, ਵੀ.ਕੇ. ਦੁਆ ਜਨਰਲ ਮੈਨੇਜਰ ਦੀ ਅਗਵਾਈ ਅਤੇ ਕਰਤਾਰ ਚੰਦ ਖੇਤਰੀ ਮੈਨੇਜਰ, ਜਲੰਧਰ ਦੇ ਮਾਰਗ ਦਰਸ਼ਨ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਹੋਰ ਪੜ੍ਹੋ :- ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਸੀ.ਈ.ਓ. ਡਾ. ਰਾਜੂ

ਇਸ ਮੌਕੇ ਸ਼੍ਰੀਮਤੀ ਸਵਿਤਾ ਸਿੰਘ ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਜਦਕਿ ਪ੍ਰਧਾਨਗੀ ਕਰਤਾਰ ਚੰਦ ਖੇਤਰੀ ਮੈਨੇਜਰ, ਜਲੰਧਰ ਵੱਲੋਂ ਕੀਤੀ ਗਈ। ਇਸ ਮੌਕੇ ਬੈਂਕ ਦੀਆਂ ਵੱਖ-ਵੱਖ ਬ੍ਰਾਂਚਾ ਤੋਂ ਆਏ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਸਵਿਤਾ ਸਿੰਘ ਨੇ ਲਿੰਗ ਸਮਾਨਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਔਰਤਾਂ ਨੂੰ ਸਮਾਜ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ  ਆਪਣਾ ਹੌਸਲਾ ਬੁਲੰਦ ਰੱਖਣ ਲਈ ਪ੍ਰੇਰਿਤ ਕੀਤਾ। ਉਪਰੰਤ ਸਮੂਹ ਮਹਿਲਾ ਸਟਾਫ਼ ਮੈਂਬਰਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ।

ਖੇਤਰੀ ਮੈਨੇਜਰ ਕਰਤਾਰ ਚੰਦ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਵੱਖ-ਵੱਖ ਬ੍ਰਾਂਚਾ ਦੀਆਂ ਮਹਿਲਾ ਸਟਾਫ਼ ਮੈਂਬਰਾਂ ਨੂੰ ਸੰਸਥਾ ਪ੍ਰਤੀ ਸਮਰਪਿਤ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

ਸੀਨੀਅਰ ਮੈਨੇਜਰ ਸੰਜੀਵ ਮੋਂਗਾ ਨੇ ਸਮਾਗਮ ਦੀ ਕਾਰਵਾਈ ਚਲਾਈ ਅਤੇ ਔਰਤਾਂ ਦੇ ਸਨਮਾਨ ਵਿੱਚ ਕਵਿਤਾ ਪੇਸ਼ ਕੀਤੀ। ਅਖੀਰ ਵਿੱਚ ਖੇਤਰੀ ਮੈਨੇਜਰ ਵੱਲੋਂ ਸ਼੍ਰੀਮਤੀ ਸਵਿਤਾ ਸਿੰਘ ਡੀ.ਡੀ.ਐਮ ਨਾਬਾਰਡ ਦਾ ਸਨਮਾਨ ਕੀਤਾ ਗਿਆ। ਅਮਨਦੀਪ ਸਿੰਘ ਬੈਂਸ ਜ਼ਿਲ੍ਹਾ ਕੋ-ਆਰਡੀਨੇਟਰ ਨੇ ਇਸ ਮੌਕੇ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕੀਤਾ।