ਦਾਣਾ ਮੰਡੀ ਗੁਰਦਾਸਪੁਰ, ਧਾਰੀਵਾਲ ਤੇ ਬਟਾਲਾ ਦਾ ਕੀਤਾ ਦੌਰਾ-ਆੜ੍ਹਤੀਆਂ, ਕਿਸਾਨਾਂ ਤੇ ਖਰੀਦ ਏਜੰਸੀਆਂ ਨਾਲ ਕੀਤੀ ਗੱਲਬਾਤ
ਗੁਰਦਾਸਪੁਰ, 9 ਅਕਤੂਬਰ 2021
ਸ੍ਰੀ ਰਵੀ ਭਗਤ, ਸਕੱਤਰ ਪੰਜਾਬ ਮੰਡੀ ਬੋਰਡ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਖਰੀਦ ਏਜੰਸੀਆਂ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ, ਸ੍ਰੀਮਤ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਚੇਅਰਮੈਨ ਸੁੱਚਾ ਸਿੰਘ ਰਾਮ ਨਗਰ, ਕੁਲਜੀਤ ਸਿੰਘ ਜ਼ਿਲਾ ਮੰਡੀ ਅਫਸਰ, ਬਲਦੇਵ ਸਿੰਘ ਐਕਸੀਅਨ ਮੰਡੀ ਬੋਰਡ, ਸੰਜੇ ਕੁਮਾਰ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਗੁਰਦਾਸਪੁਰ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਤੇ ਕਿਾਸਨ ਮੋਜੂਦ ਸਨ।
ਹੋਰ ਪੜ੍ਹੋ :-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ
ਇਸ ਮੌਕੇ ਸਕੱਤਰ ਰਵੀ ਭਗਤ ਨੇ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਵਿਭਾਗ ਦੇ ਅਧਿਕਾਰੀ ਕੋਲੋ ਜਾਣਕਾਰੀ ਲਈ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਕੋਲੋ ਖਰੀਦੀ ਫਸਲ ਸਬੰਧੀ ਵੇਰਵੇ ਤੁਰੰਤ ਅਨਾਜ ਖਰੀਦ ਪੋਰਟਲ ਉਪੱਰ ਦਰਜ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕੀਤੀ ਜਾ ਸਕੇ। ਉਨਾਂ ਜ਼ਿਲੇ ਗੁਰਦਾਸਪੁਰ ਅੰਦਰ ਕਿਸਾਨਾਂ ਦੀ ਜ਼ਮੀਨ ਰਿਕਾਰਡ ਇੰਦਰਾਜ ਕਰਨ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਤੇ ਪਾਇਆ ਗਿਆ ਕਿ ਇੰਦਰਾਜ ਕੀਤੇ ਅਨੁਸਾਰ ਹੀ ਮੰਡੀਆਂ ਵਿਚ ਕੰਮ ਚੱਲ ਰਿਹਾ ਹੈ।
ਇਸ ਤੋਂ ਪਹਿਲਾਂ ਉਨਾਂ ਦਾਣਾ ਮੰਡੀ ਗੁਰਦਾਸਪੁਰ, ਧਾਰੀਵਾਲ ਤੇ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਉਨਾਂ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਤੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਲਈ।ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਕਿਕਿਆ ਨਿਰਵਿਘਨ ਜਾਰੀ ਹੈ।ਬੀਤੇ ਦਿਨਾਂ ਵਿਚ ਮੌਸਮ ਖਰਾਬ ਤੇ ਮੀਂਹ ਪੈਣ ਤੋਂ ਬਾਅਦ, ਹੁਣ ਮੰਡੀਆਂ ਵਿਚ ਫਸਲ ਤੇਜ਼ੀ ਨਾਲ ਪੁਹੰਚ ਰਹੀ ਹੈ। ਉਨਾਂ ਦੱਸਿਆ ਕਿ ਫਸਲ ਦੀ ਖਰੀਦ ਦੇ ਨਾਲ ਚੁਕਾਈ ਵਿਚ ਵੀ ਤੇਜੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਫਸਲ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਦੱਸਿਆਂ ਕਿ ਖਰੀਦ ਏਜੰਸੀਆਂ ਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਦੱਸਿਆ ਕਿ ਜਿਲੇ ਅੰਦਰ 8 ਅਕਤੂਬਰ ਤਕ ਕਿਸਾਨਾਂ ਦੇ ਖਾਤਿਆਂ ਵਿਚ 34 ਲੱਖ 77 ਹਜ਼ਾਰ ਰੁਪਏ ਤਕ ਦੀ ਅਦਾਇਗੀ ਕੀਤੀਜਾ ਚੁੱਕੀ ਹੈ। ਬੀਤੇ ਕੱਲ੍ਹ ਤੱਕ ਮੰਡੀਆਂ ਵਿਚ 15121 ਮੀਟਰਕ ਟਨ ਕਣਕ ਦੀ ਆਮਦ ਵਿਚੋਂ 11352 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਪਨਗਰੇਨ ਵਲੋਂ 4124, ਮਾਰਕਫੈੱਡ ਵਲੋਂ 3049, ਪਨਸਪ ਵਲੋਂ 2157, ਵੇਅਰਹਾਊਸ ਵਲੋ 1232 ਅਤੇ ਟਰੇਡਰਜ਼ ਵਲੋਂ 790 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ।

हिंदी






