ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕੀਤੀ ਗਈ

ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕੀਤੀ ਗਈ
ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕੀਤੀ ਗਈ

Sorry, this news is not available in your requested language. Please see here.

ਫਾਜ਼ਿਲਕਾ, 9 ਫਰਵਰੀ 2022

ਵਿਧਾਨ ਸਭਾ ਚੋਣਾਂ 2022 ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅੱਜ ਇੱਥੇ ਕੀਤੀ ਗਈ। ਇਹ ਰੈਂਡੇਮਾਇਜੇਸਨ ਜਨਰਲ ਚੋਣ ਆਬਜਰਵਰਾਂ ਦੀ ਹਾਜਰੀ ਅਤੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ।

ਹੋਰ ਪੜ੍ਹੋ :-ਜ਼ਿਲਾ ਬਰਨਾਲਾ ’ਚ ਪੋਸਟਲ ਬੈਲਟ ਰਾਹੀਂ ਵੋਟ ਵਾਲੇ 994 ਦਿਵਿਆਂਗ ਤੇ ਬਜ਼ੁਰਗ ਵੋਟਰ

ਇਸ ਮੌਕੇ ਵਿਧਾਨ ਸਭਾ ਹਲਕਾ ਜਲਾਲਾਬਾਦ ਅਤੇ ਫਾਜਿ਼ਲਕਾ ਲਈ ਜਨਰਲ ਅਬਜਰਵਰ  ਪ੍ਰੇਮ ਸੁੱਖ ਬਿਸ਼ਨੋਈ ਆਈਏਐਸ ਅਤੇ ਅਬੋਹਰ ਤੇ ਬੱਲੂਆਣਾ ਦੇ ਜਨਰਲ ਅਬਜਰਵਰ ਸ੍ਰੀ ਸ਼ਕਤੀ ਸਿੰਘ ਰਾਠੋੜ ਦੀ ਹਾਜਰੀ ਵਿਚ ਇਹ ਰੈਂਡੇਮਾਇਜੇਸ਼ਨ ਦਾ ਕੰਮ ਮੁਕੰਮਲ ਹੋਇਆ। ਇਸ ਮੌਕੇ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਅਤੇ ਰਿਟਰਨਿੰਗ ਅਫ਼ਸਰ ਸ: ਰਵਿੰਦਰ ਸਿੰਘ ਅਰੋੜਾ ਵੀ ਹਾਜਰ ਸਨ। ਇਸ ਮੌਕੇ ਹਲਕਾ ਵਾਰ ਜਰੂਰਤ ਅਨੁਸਾਰ ਮਸ਼ੀਨਾਂ ਦੀ ਰੈਂਡੇਮਾਇਜੇਸਨ ਕੀਤੀ ਗਈ।