ਆਰ.ਬੀ.ਐਸ.ਕੇ. ਟੀਮ ਵੱਲੋਂ ਦਿਲ, ਕੱਟੇ ਤਾਲੂ, ਬੁੱਲ ਆਦਿ ਦੇ ਕਰਾਏ ਗਏ ਮੁਫਤ ਅਪਰੇਸ਼ਨ

Sorry, this news is not available in your requested language. Please see here.

ਫਿਰੋਜ਼ਪੁਰ, 2 ਨਵੰਬਰ :- 

ਪੰਜਾਬ ਸਰਕਾਰ ਦੇ ਅਧੀਨ ਚੱਲ ਰਹੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਡੀ.ਆਈ.ਓ. ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ ਗੁਰਾਇਆ ਦੇ ਦਿਸ਼ਾ-ਨਿਰਦੇਸ਼ ਹੇਠ ਆਰ.ਬੀ.ਐਸ.ਕੇ. ਟੀਮ ਸਿਵਲ ਹਸਪਤਾਲ ਡਾ. ਲਲਿਤ ਨਾਗਪਾਲ, ਡਾ. ਮਨਜੀਤ ਕੌਰ, ਫਾਰਮੈਸੀ ਅਫ਼ਸਰ ਲਵਪ੍ਰੀਤ ਸਿੰਘ ਅਤੇ ਸਟਾਫ਼ ਨਰਸ ਗੀਤਾ ਵੱਲੋਂ ਸਰਕਾਰੀ ਸਕੂਲਾਂ, ਅਰਧ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਵਿੱਚ ਪੜ੍ਹਦੇ ਦਿਲ ਦੇ ਰੋਗਾਂ ਤੋਂ ਪੀੜਤ 20, ਕੱਟੇ ਤਾਲੂ ਬੁੱਲ-2 ਤੋਂ ਇਲਾਵਾ ਟੇਢੀਆਂ ਅੱਖਾਂ, ਅੰਦਰ ਨੂੰ ਮੁੜੇ ਪੈਰ ਆਦਿ ਤੋਂ ਪੀੜਤ ਬੱਚਿਆਂ ਦੇ ਵੀ ਆਪਰੇਸ਼ਨ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਵੀ ਹੋਰ ਦਿਲ ਦੇ ਰੋਗਾਂ ਤੋਂ ਪੀੜਤ ਬੱਚਿਆਂ ਦਾ ਇਲਾਜ ਫੋਰਟੀਸ, ਡੀ.ਐਮ.ਸੀ., ਪੀ.ਜੀ.ਆਈ. ਵਰਗੇ ਹਸਪਤਾਲਾਂ ‘ਚ ਮੁਫਤ ਚੱਲ ਰਿਹਾ ਹੈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਜ ਗੁਰਾਇਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਅਧੀਨ ਸਰਕਾਰੀ ਸਕੂਲ, ਅਰਧ ਸਰਕਾਰੀ ਸਕੂਲ ਅਤੇ ਆਂਗਣਵਾੜੀ ਵਿੱਚ ਪੜ੍ਹਦੇ ਬੱਚਿਆਂ ਦੀਆਂ ਲਗਭਗ 40 ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੁਫ਼ਤ ਟੈਸਟ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

 

ਹੋਰ ਪੜੋ :-  ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਡੇਂਗੂ ਮੱਛਰਾਂ ਦੀ ਰੋਕਥਾਮ ਬਾਰੇ ਕੀਤਾ ਜਾ ਰਿਹੈ ਜਾਗਰੂਕ