ਸਤਲੁਜ,ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕਰਾਂਗੇ
ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਭੇਜਾਂਗੇ ਸਲਾਖਾਂ ਦੇ ਪਿੱਛੇ
ਅੰਮ੍ਰਿਤਸਰ 14 ਮਈ 2022
ਸਾਡੀ ਸਰਕਾਰ ਨੇ 10 ਦਿਨਾਂ ਦੇ ਅੰਦਰ-ਅੰਦਰ ਪੰਚਾਇਤੀ ਰਾਜ ਦੀ ਕਰੀਬ 1200 ਏਕੜ ਜਮੀਨ ਤੇ ਕਬਜ਼ਾ ਛੁਡਾਇਆ ਹੈ ਅਤੇ ਆਉਦੇ ਕੁਝ ਹੀ ਦਿਨਾਂ ਵਿਚ ਬਾਕੀ ਪੰਚਾਇਤੀ ਜਮੀਨਾਂ ਤੋ ਵੀ ਨਜ਼ਾਇਜ਼ ਕਬਜੇ ਛੁਡਾ ਲਏ ਜਾਣਗੇ।
ਹੋਰ ਪੜ੍ਹੋ :-ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ,ਸਾਉਣ/ਚਾੜੇ ਤੋਂ ਪ੍ਰਭਾਵਿਤ,ਗੰਨੇ ਦੀ ਫਸਲ ਤੋ ਵਿਹਲੇ ਹੋਏ ਖੇਤਾਂ ਦੀ ਚੋਣ ਨਾਂ ਕੀਤੀ ਜਾਵੇ-ਡਾ. ਅਮਰੀਕ ਸਿੰਘ
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅੱਜ ਪੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ: ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਰਿਹਾਇਸ਼ੀ ਕਾਲੋਨੀ ਅਲਫਾ ਸਿਟੀ ਦੀ ਹਦੂਦ ਵਿਚ ਪੈਦੇ ਗਰਾਮ ਪੰਚਾਇਤ ਭਗਤੂਪੁਰਾ ਦੇ ਸਰਕਾਰੀ ਰਸਤੇ ਅਤੇ ਖਾਲ੍ਹਾਂ ਦੀ ਜਮੀਨ ਸਸਤੇ ਰੇਟਾਂ ਵਿਚ ਵੇਚ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਰੇ ਵਲੋ ਖੁਦ ਇਸ ਕੇਸ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ 41 ਕਨਾਲ 10 ਮਰਲੇ ਦੇ ਰਸਤੇ ਨੂੰ ਗ੍ਰਾਮ ਪੰਚਾਇਤ ਭਗਤੂਪੁਰਾ ਨੇ ਮਤਾ ਪਾ ਕੇ ਅਤੇ ਸਰਕਾਰ ਵਲੋ ਮੰਜੂ੍ਰਰੀ ਮਿਲਣ ਤੋ ਬਾਅਦ ਹੀ 43 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਕਾਰਵਾਈ ਪੁਰਾਣੀ ਸਰਕਾਰ ਵਲੋ ਹੀ ਕੀਤੀ ਗਈ ਸੀ ।
ਸ: ਧਾਲੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਵੇਚੀ ਗਈ ਜਮੀਨ ਦੀ ਰਕਮ ਪੰਚਾਇਤ ਦੇ ਨਾਂ ਤੇ ਐਫ ਡੀ ਕਰਵਾ ਦਿੱਤੀ ਗਈ ਹੈ ਅਤੇ ਗਰਾਮ ਪੰਚਾਇਤ ਕੇਵਲ ਇਸ ਰਕਮ ਦੇ ਵਿਆਜ ਲੈ ਕੇ ਵਰਤ ਸਕਦੀ ਹੈ ਨਾ ਕਿ ਐਫ ਡੀ ਦੇ ਪੈਸੇ ਨੂੰ ਖਰਚ ਕਰਕੇ। ਸ: ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਸਰਕਾਰ ਨੇ ਇਸ ਜਮੀਨ ਦਾ ਰੇਟ 29 ਲੱਖ ਰੁਪਏ ਨਿਰਧਾਰਤ ਕੀਤਾ ਸੀ ਪਰੰਤੂ ਗਰਾਮ ਪੰਚਾਇਤ ਨੇ ਇਸ ਨੂੰ ਲੈਣ ਤੋ ਇਨਕਾਰ ਕਰ ਦਿੱਤਾ ਸੀ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ ਮੁੜ ਸਰਕਾਰ ਵਲੋ ਇਸਦਾ ਰੇਟ 53 ਲੱਖ ਰੁਪਏ ਨਿਰਧਾਰਤ ਕੀਤਾ ਗਿਆ ਪ੍ਰਤੂ ਮੌਜੂਦਾ ਕੁਲੈਕਟਰ ਰੇਟ ਅਤੇ ਉਸ ਸਮੇ ਦੇ ਡਿਪਟੀ ਕਮਿਸ਼ਨਰ ਵਲੋ ਰੇਟ ਨੂੰ ਵਿਚਾਰਨ ਉਪਰੰਤ ਅਤੇ ਗਰਾਮ ਪੰਚਾਇਤ ਦੀ ਸਹਿਮਤੀ ਨਾਲ ਇਸਦਾ ਰੇਟ 43 ਲੱਖ ਰੂੁਪਏ ਪ੍ਰਤੀ ਏਕੜ ਨਿਰਧਾਰਤ ਹੋਇਆ ਸੀ।
ਪੈ੍ਰਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ: ਧਾਲੀਵਾਲ ਨੇ ਦੱਸਿਆ ਕਿ ਅੱਜ ਹੀ ਤਰਨਤਾਰਨ ਵਿਖੇ 100 ਏਕੜ ਪੰਚਾਇਤੀ ਜਮੀਨ ਤੋ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਕੋਈ ਵੀ ਹੋਵੇ ਕਿਸੇ ਨੂੰ ਵੀ ਪੰਚਾਇਤੀ ਜਮੀਨਾਂ ਤੇ ਕਬਜ਼ਾ ਨਹੀ ਕਰਨ ਦਿੱਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਜ਼ਲਦ ਹੀ ਸਲਾਖਾਂ ਦੇ ਪਿੱਛੇ ਸੁੁੱਟਿਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਸ: ਭਗਵੰਤ ਮਾਨ ਵਲੋ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਧਿਕਾਰੀਆਂ ਨੂੰ ਇਸ ਸਬੰਧੀ ਸਪਸ਼ਟ ਨਿਰਦੇਸ਼ ਦੇ ਦਿੱਤੇ ਗਏ ਹਨ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ: ਧਾਲੀਵਾਲ ਨੇ ਦੱਸਿਆ ਕਿ ਸਤਲੁਜ,ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਡੇ ਕੰਮਕਾਜ਼ ਤੋ ਬੁਖਲਾ ਗਈਆਂ ਹਨ ਅਤੇ ਫਿਜੂਲ ਬਿਆਨ ਦੇ ਰਹੀਆਂ ਹਨ। ਉੋਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਅਤੇ ਜਿਲ੍ਹਾਂ ਵਿਕਾਸ ਤੇ ਪੰਚਾਇਤ ਅਧਿਕਾਰੀ ਸ਼੍ਰੀ ਗੁਰਪੀ੍ਰਤ ਸਿੰਘ ਗਿੱਲ, ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਪ੍ਰਵੀਨ ਪੁਰੀ, ਸਤਪਾਲ ਸਿੰਘ ਸੋਖੀ, ਗੁਰਿੰਦਰ ਸਿੰਘ ਜੌਹਲ, ਪ੍ਰਭਵੀਰ ਸਿੰਘ ਬਰਾੜ, ਡਾ. ਮਹਾਂ ਲੋਵੋਯਾ ਗੌਵਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਸ: ਕੁਲਦੀਪ ਸਿੰਘ ਧਾਲੀਵਾਲ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਪੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

हिंदी






