ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ: ਸੋਨਾਲੀ ਗਿਰਿ

Sorry, this news is not available in your requested language. Please see here.

24 ਜਨਵਰੀ ਨੂੰ ਨਹਿਰੂ ਸਟੇਡੀਅਮ ਵਿਖੇ ਹੋਵੇਗੀ ਰਿਹਸਲ
ਸਮਾਰੋਹ ਦੌਰਾਨ ਕੋਵਿਡ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ
ਸਿਹਤ ਵਿਭਾਗ ਨੂੰ ਪੁੱਖਤਾ ਪ੍ਰਬੰਧ ਕਰਨ ਦੀ ਹਦਾਇਤ ਜਾਰੀ
ਰੂਪਨਗਰ, 22 ਜਨਵਰੀ 2022
ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਕੀਤੀ ਰਵਿਊ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ ਹੈ। ਉਨ੍ਹਾਂ ਵਲੋਂ ਸਮਾਰੋਹ ਦੇ ਪੁਖਤਾ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।

ਹੋਰ ਪੜ੍ਹੋ :-ਗਣਤੰਤਰ ਦਿਵਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਕੋਵਿਡ ਨਿਯਮਾਂ ਦੀ ਪਾਲਣਾ ਕਰੇ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਾਉਣਾ, ਸੈਨੇਟਾਈਜਰ ਦੀ ਵਰਤੋਂ, ਸਮਾਜਿਕ ਦੂਰੀ, ਸਵੱਛਤਾ ਸਮਾਰੋਹ ਨੂੰ ਲਾਗੂ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਓਮੀਕਰੋਨ ਦੇ ਵੱਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਗਣਤੰਤਰ ਦਿਵਸ ਸਮਾਰੋਹ ਵਿਚ ਨਾ ਹੀ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਜਾਵੇਗਾ ਅਤੇ ਨਾ ਹੀ ਝਾਕੀਆਂ ਤੇ ਸਭਿਆਚਾਰਿਕ ਪ੍ਰੋਗਰਾਮ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਮਾਰਚ ਪਾਸਟ ਅਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਜਾਵੇਗਾ। ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਸਮਾਰੋਹ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਮਾਰੋਹ ਦੀ ਰਿਹਸਲ 24 ਜਨਵਰੀ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਹੋਵੇਗੀ।
ਉਨ੍ਹਾਂ ਵਲੋਂ ਸਿਹਤ ਵਿਭਾਗ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਤੇ ਇਸ ਸਬੰਧ ਵਿੱਚ ਪੁੱਖਤਾ ਪ੍ਰਬੰਧ ਕਰਨ ਦੀ ਹਦਾਇਤਾਂ ਵੀ ਦਿੱਤੀਆਂ ਗਈਆਂ।