ਰੋਜ਼ਗਾਰ ਬਿਓਰੋ ਵੱਲੋਂ 26 ਅਕਤੂਬਰ ਨੂੰ ਰੈਕਸਾ ਸਕਿਊਰਟੀ ਕੰਪਨੀ ਲਈ ਸਕਿਊਰਟੀ ਗਾਰਡ ਦੀ ਭਰਤੀ ਲਈ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

Sorry, this news is not available in your requested language. Please see here.

ਅੰਮ੍ਰਿਤਸਰ 24 ਅਕਤੂਬਰ —

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋਅੰਮ੍ਰਿਤਸਰ ਵਲੋਂ 26 ਅਕਤੂਬਰ 2021 ਨੂੰ ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਰੈਕਸਾ ਸਕਿਊਰਟੀ ਅਤੇ ਕੇ.ਐਫ.ਸੀ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਦੌਰਾਨ ਰੈਕਸਾ ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਸਬੰਧੀ ਉਮੀਦਵਾਰ ਦਾ ਘੱਟੋ-ਘੱਟ ਦਸਵੀਂ ਪਾਸਕੱਦ 167 ਸੈਂਟੀ ਮੀਟਰ ਜਾਂ ਵੱਧਵਜ਼ਨ 55 ਕਿਲੋ ਜਾਂ ਵੱਧ ਅਤੇ ਉਮਰ 18 ਤੋਂ 35 ਸਾਲ ਹੋਣੀ ਜਰੂਰੀ ਹੈ। ਇਸ ਤੋਂ ਇਲਾਵਾ ਕੇ.ਐਫ.ਸੀ ਵਿੱਚ ਚੋਣ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਬਾਰਵੀ ਜਾਂ ਗਰੈਜੁਏਟ ਅਤੇ  ਉਮਰ 18 ਤੋਂ 25 ਸਾਲ ਦੇ ਵਿੱਚ ਹੋਣੀ ਚਾਹੀਦੀ ਹੈ।

ਹੋਰ ਪੜ੍ਹੋ :-ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਾ. ਵੇਰਕਾ 

ਇਹ ਰੋਜ਼ਗਾਰ ਕੈਂਪ 26 ਅਕਤੂਬਰ 2021 ਨੂੰ ਸਵੇਰੇ 10.00 ਤੋਂ ਦੁਪਹਿਰ 2.00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਨੇੜੇ ਜ਼ਿਲ੍ਹਾ ਅਦਾਲਤਾਂਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ। ਇਸ ਰੋਜ਼ਗਾਰ ਕੈਂਪ ਬਾਰੇ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋਅੰਮ੍ਰਿਤਸਰ ਦੇ ਮੋਬਾਇਲ ਨੰਬਰ 99157-89068  ਤੇ ਸੰਪਰਕ ਕੀਤਾ ਜਾ ਸਕਦਾ ਹੈ।