ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ

Sorry, this news is not available in your requested language. Please see here.

– ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ
– ਬਿਨੈਕਾਰਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਡਾ. ਪੂਨਮ ਪ੍ਰੀਤ ਕੌਰ

ਲੁਧਿਆਣਾ, 22 ਮਾਰਚ (000) :- ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਡਰਾਈਵਿੰਗ ਟੈਸਟ ਟਰੈਕ ‘ਤੇ ਅਚਨਚੇਤ ਚੈਕਿੰਗ ਕੀਤੀ ਗਈ।
ਉਨ੍ਹਾਂ ਚੈਕਿੰਗ ਦੌਰਾਨ ਡਰਾਈਵਿੰਗ ਟੈਸਟ ਟਰੈਕ ‘ਤੇ ਤਾਇਨਾਤ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਟਰੈਕ ਵਿਖੇ ਆਪਣਾ ਕੰਮ ਕਰਾਵਾਉਣ ਵਾਲੇ ਬਿਨੈਕਾਰਾਂ ਨੂੰ ਸਹਿਯੋਗ ਦਿੰਦਿਆਂ ਚੰਗਾ ਵਿਵਹਾਰ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਲੋਕਾਂ ਨਾਲ ਦੁਰਵਿਵਹਾਰ ਕਰਨ ਵਾਲੇ ਕਰਮਚਾਰੀਆਂ ਨੂੰ ਬਖ਼ਸਿਆ ਨਹੀਂ ਜਾਵੇਗਾ ਅਤੇ ਪੈਂਡਿੰਗ ਕੰਮ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।
ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਹਦਾਇਤ ਕੀਤੀ ਗਈ ਕਿ ਟਰੈਕ ਦੀਆਂ ਗਤੀਵਿਧੀਆ ‘ਤੇ ਨਜ਼ਰ ਰੱਖਣ ਲਈ ਕੈਮਰੇ ਇੰਨਸਟਾਲ ਕੀਤੇ ਜਾਣ। ਇਸ ਤੋ ਇਲਾਵਾ ਆਰ.ਟੀ.ਏ ਦਫ਼ਤਰ ਵਿਖੇ ਤਾਇਨਾਤ ਸਟਾਫ ਦੀ  ਸ਼ਾਮ 4.30 ਵਜੇ ਅਚਨਚੇਤ ਹਾਜ਼ਰੀ ਚੈਕ ਕੀਤੀ ਗਈ।
ਬਾਅਦ ਵਿੱਚ, ਦਫ਼ਤਰੀ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਮੀਟਿੰਗ ਬੁਲਾਈ ਗਈ ਜਿਸ ਵਿੱਚ ਸਮੂਹ  ਸਟਾਫ ਨੂੰ ਦੁਹਰਾਇਆ ਗਿਆ ਕਿ ਦਫ਼ਤਰ ਵਿਖੇ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਸਹੀ ਵਤੀਰਾ ਰੱਖਿਆ ਜਾਵੇ ਅਤੇ ਦਫ਼ਤਰੀ ਕੰਮ-ਕਾਜ਼ ਦਾ ਤੈਅ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡੀਲਿੰਗ ਕਰਮਚਾਰੀ ਦੇ ਕੋਰਟ ਕੇਸ ਵਿੱਚ ਜਾਣ ਦੀ ਸੂਰਤ ਵਿੱਚ ਲੋਕਾਂ ਦੀ ਖੱਜਲ ਖੁਆਰੀ ਤੋਂ ਬਚਾਅ ਲਈ ਸਥਾਪਤ ਹੈਲਪ ਡੈਸਕ ਦਾ ਸਮਾਂ ਵਧਾ ਕੇ ਸਵੇਰੇ 9.00 ਵਜ਼ੇ ਤੋ ਸ਼ਾਮ 5.00 ਵਜ਼ੇ ਤੱਕ ਦਾ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਸਮੇਂ ਦੌਰਾਨ ਦਫ਼ਤਰੀ ਕੰਮ ਕਰਾਉਣ ਵਾਲੇ ਲੋਕਾਂ ਨੂੰ ਨਿਰਾਸ਼ਾ ਦਾ ਸਹਾਮਣਾ ਨਾ ਕਰਨਾ ਪਵੇ। ਚਾਲਾਨ ਕਾਊਂਟਰ ‘ਤੇ ਪਬਲਿਕ ਦੀ ਸਹੂਲਤ ਲਈ ਦਸਤਾਵੇਜ਼ਾ ਨੂੰ ਡਿਲਵਰ ਕਰਨ ਲਈ 2 ਹੋਰ ਮੁਲਾਜ਼ਮਾ ਦੀ ਡਿਊਟੀ ਲਗਾਈ ਗਈ ਤਾਂ ਜੋ ਪਬਲਿਕ ਨੂੰ ਜਿਆਦਾ ਸਮਾਂ ਲਾਈਨ ਵਿੱਚ ਖੜ੍ਹਨਾ ਨਾ ਪਵੇ ਅਤੇ ਸਾਰੇ ਸਟਾਫ ਨੂੰ ਪੁਰਾਣੀ ਪਈ ਹੋਈ ਪੈਡੇਸੀ ਨੂੰ ਖਤਮ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ।
ਸਕੱਤਰ ਆਰ.ਟੀ.ਏ. ਵੱਲੋਂ ਇਹ ਵੀ ਨਿਰਦੇਸ਼ ਜਾਰੀ ਕੀਤੇ ਗਏ ਕਿ ਜੇਕਰ ਕੋਈ ਕਰਮਚਾਰੀ ਕੰਮ ਪ੍ਰਤੀ ਅਣਗਹਿਲੀ ਕਰਦਾ ਹੈ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।