ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਗਿਆ

RUHI DUG
ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਗਿਆ

Sorry, this news is not available in your requested language. Please see here.

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਰਾਸ਼ਟਰ ਪਿਤਾ ਮਹਤਾਮਾ ਗਾਂਧੀ ਨੂੰ ਸ਼ਰਧਾਂਜਲੀ

ਬਲੀਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਅੰਮ੍ਰਿਤਸਰ, 30 ਜਨਵਰੀ 2022

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿਆ ਵਾਲਾ ਬਾਗ ਵਿਖੇ ਸਥਿਤ ਸ਼ਹੀਦੀ ਸਮਾਰਕ ਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ ਵਲੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ  ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ।

ਹੋਰ ਪੜ੍ਹੋ :-ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਦਾ ਹੋ ਸਕਦਾ ਹੈ ਕੰਟਰੋਲ- ਸਿਵਲ ਸਰਜਨ

ਇਸ ਮੌਕੇ ਤੇ ਸ੍ਰੀਮਤੀ ਦੁੱਗ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼  ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। 

ਇਸ ਮੌਕੇ ਹੋਰ ਅਧਿਕਾਰੀਆਂ  ਵੱਲੋਂ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਮਹਾਤਮਾ ਗਾਂਧੀ ਨੂੰ ਸ਼ਰਧਾਜਲੀ ਦਿੱਤੀ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾਜ਼ਿਲ੍ਹਾਂ ਮਾਲ ਅਫਸਰ ਸ: ਰਵਿੰਦਰਪਾਲ ਸਿੰਘਸ: ਸੁਖਵਿੰਦਰ ਸਿੰਘ ਸੁਪਰਡੈਂਟ ਤੋਂ ਇਲਾਵਾ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।