ਕਾਂਗਰਸ ਪਾਰਟੀ ਆਪਣੇ ਮੁੱਖ ਮੰਤਰੀ ਦੀ ਚੋਣ ਵਿਚ ਪਾਰਟੀ ਦੇ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਧੋਖੇ ਦਾ ਲੋਕਾਂ ਨੁੰ ਜਵਾਬ ਦੇਵੇ : ਅਕਾਲੀ ਦਲ

DALJEET CHEEMA
Haryana assembly trying to obfuscate issue of transfer of Chandigarh to Punjab with resolutions - SAD

ਚੰਡੀਗੜ੍ਹ, 2 ਫਰਵਰੀ 2022

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਕਿ ਭਾਵੇਂ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਹਨਾਂ ਦੇ ਦਾਅਵੇ ਨੁੰ ਵੱਡੀ ਗਿਣਤੀ ਵਿਚ ਹਮਾਇਤ ਦਿੱਤੀ ਸੀ ਪਰ ਇਸਦੇ ਬਾਵਜੂਦ ਉਹਨਾਂ ਨੁੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਨੇ ਕਾਂਗਰਸ ਹਾਈ ਕਮਾਂਡ ਵੱਲੋਂ ਅੰਦਰੂਨੀ ਲੋਕਤੰਤਰ ਦੇ ਨਾਂ ’ਤੇ ਕੀਤੇ ਜਾ ਰਹੇ ਧੋਖੇ ਨੁੰ ਬੇਨਕਾਬ ਕਰ ਦਿੱਤਾ ਹੈ।

ਹੋਰ ਪੜ੍ਹੋ :-ਕਾਂਗਰਸ ਦਿੱਲੀ ਵਿੱਚ ਬੈਠੀ ਹਾਈਕਮਾਨ ਦੇ ਇਸ਼ਾਰੇ ‘ਤੇ ਨੱਚਣ ਵਾਲੀ ਪਾਰਟੀ: ਜਰਨੈਲ ਸਿੰਘ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਫੌਰੀ ਅਸਤੀਫਾ ਦੇਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਾ ਸਿਰਫ ਆਪਣੇ ਵਿਧਾਇਕਾਂ ਨਾਲ ਧੋਖਾ ਕੀਤਾ ਹੈ ਬਲਕਿ ਸ੍ਰੀ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਬਣਾ ਕੇ ਆਪਣੀ ਪਾਰਟੀ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ।

ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ਵਿਧਾਇਕਾਂ ਦੀ ਅੰਦਰੂਨੀ ਬੈਲਟ ਰਾਹੀਂ ਰਾਇ ਲਈ ਗਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਮੁੱਖ ਮੰਤਰੀ ਕਿਸਨੁੰ ਬਣਾਉਣਾ ਹੈ।

ਡਾ. ਚੀਮਾ ਨੇ ਕਿਹਾ ਕਿ ਹੁਣ  ਸ੍ਰੀ ਸੁਨੀਲ ਜਾਖੜ ਨੇ ਖੁਲ੍ਹਾਸਾ ਕੀਤਾ ਹੈ ਕਿ ਉਹਨਾਂ ਨੂੰ 42 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ ਅਤੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ 16 ਵਿਧਾਇਕਾਂ, ਪ੍ਰਨੀਤ ਕੌਰ ਨੁੰ 12 ਤੇ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ। ਉਹਨਾਂ ਕਿਹਾ ਕਿ ਹੁਣ ਇਹ ਕਾਂਗਰਸ ਹਾਈ ਕਮਾਂਡ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਸਲੀਅਤ ਦੱਸੇ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੁੰ ਆਪਣੇ ਆਗੂਆਂ ਤੇ ਵਰਕਰਾਂ ਨੁੰ ਇਹ ਦੱਸਣਾ ਚਾਹੀਦਾ ਹੈ ਕਿ ਉਸਨੇ ਪਾਰਟੀ ਦੇ ਅੰਦਰੂਨੀ ਲੋਕਤੰਤਰ ਮੁਤਾਬਕ ਕੰਮ ਕਿਉਂ ਨਹੀਂ ਕੀਤਾ। ਇਸ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਵੱਲੋਂ ਪ੍ਰਚਾਰਿਆ ਜਾਂਦਾ ਅੰਦਰੂਨੀ ਲੋਕਤੰਤਰ ਸਿਰਫ ਇਕ ਡਰਾਮਾ ਹੈ ਤੇ ਇਹ ਪਾਰਟੀ ਗਾਂਧੀ ਪਰਿਵਾਰ ਵੱਲੋਂ ਤਾਨਾਸ਼ਾਹੀ ਨਾਲ ਚਲਾਈ ਜਾਂਦੀ ਹੈ।