ਫੂਡ ਸੇਫਟੀ ਅਫਸਰ  ਵੱਲੋਂ ਵੱਖ ਵੱਖ ਥਾਵਾਂ ਤੋਂ ਭਰੇ ਗਏ ਸੈਂਪਲ

ਫੂਡ
ਫੂਡ ਸੇਫਟੀ ਅਫਸਰ  ਵੱਲੋਂ ਵੱਖ ਵੱਖ ਥਾਵਾਂ ਤੋਂ ਭਰੇ ਗਏ ਸੈਂਪਲ

Sorry, this news is not available in your requested language. Please see here.

ਫਿਰੋਜ਼ਪੁਰ 30 ਸਤੰਬਰ 2021

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਡਾ: ਰਜਿੰਦਰ ਅਰੌੜਾ, ਸਿਵਲ ਸਰਜਨ, ਫਿਰੋਜ਼ਪਰ, ਅਤੇ ਡਾ: ਸੱਤਪਾਲ ਭਗਤ ਡੈਜੀਗਨੇਟਿਡ ਅਫਸਰ (ਫੂਡ ਸੇਫਟੀ)  ਦੇ ਦਿਸ਼ਾ ਨਿਰਦੇਸ਼ਾ ਅਧੀਨ  ਸ਼੍ਰੀ ਹਰਵਿੰਦਰ ਸਿੰਘ, ਫੂਡ ਸੇਫਟੀ ਅਫਸਰ  ਵੱਲੋਂ ਮਿਸ਼ਨ ਹਸਪਤਾਲ ਫਿਰੋਜ਼ਪੁਰ  ਵਿਖੇ ਕੰਨਟੀਨ ਅਤੇ ਮੈਸ ਵਿੱਚ ਅੱਲਗ-ਅੱਲਗ 4 ਸੈਪਲ ਭਰੇ ਗਏ ਅਤੇ ਪੰਤਾਜਲੀ ਸਟੋਰ ਫਿਰੋਜ਼ਪੁਰ ਸ਼ਹਿਰ ਪਾਸੋ ਵੱਖ-ਵੱਖ 4 ਸੈਪਲ ਭਰੇ ਗਏ।

ਹੋਰ ਪੜ੍ਹੋ :-ਬਾਗਬਾਨੀ ਵਿਭਾਗ ਵੱਲੋਂ ਨਵੇਂ ਬਾਗ ਲਗਾਉਣ ਤੇ ਉਪਦਾਨ ਦੀ ਸਹੂਲਤ ਦਿੱਤੀ ਜਾ ਰਹੀ ਹੈ

ਫੂਡ ਟੀਮ ਵੱਲੋ ਲਏ ਗਏ ਸੈਪਲਾਂ ਨੂੰ ਨਿਰੀਖਣ ਲਈ ਸੈਪਲ ਜਾਂਚ ਕੇਦਰ ਖਰੜ ਵਿਖੇ ਭੇਜ ਦਿੱਤੇ ਗਏ  ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੌਰਾਨ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋ ਸਾਫ-ਸਫਾਈ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ ਅਤੇ ਦੁਕਾਨਦਾਰਾ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲੈਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਸਲਾਨਾ ਰਿਟਰਨ ਫੂਡ ਸੇਫਟੀ ਲਾਇੰਸਸ/ ਰਜਿਸਟ੍ਰੇਸ਼ਨ ਤੇ ਅੱਪਲੋਡ ਕੀਤੀ ਜਾਵੇ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ (www.foscos.fssai.gov.in) ਤੇ ਚੈੱਕ ਕੀਤਾ ਜਾਵੇ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੀ ਸਿਹਤ ਦਾ ਖਿਆਲ ਰੱਖਦੇ ਹੋਏ ਤਾਜਾ ਬਣੀਆਂ ਅਤੇ ਗੁਣਵੱਤਾ ਭਰਪੂਰ ਵਸਤੂਆਂ ਹੀ ਖਰੀਦਣ। ਉਨ੍ਹਾਂ ਦੁਕਾਨਦਾਰਾ ਨੂੰ ਨੋ ਤੰਬਾਕੂ ਦੇ ਦੁਕਾਨਾ ਵਿੱਚ ਬੋਰਡ ਲਗਵਾਉਣ ਅਤੇ 18 ਸਾਲ ਦੀ ਉਮਰ ਤੋਂ ਘੱਟ ਬੱਚਿਆ ਨੂੰ ਤੰਬਾਕੂ  ਪਦਾਰਥ ਦੇਣ ਤੋ ਇਨਕਾਰੀ ਕਰਨ ਲਈ ਵੀ ਕਿਹਾ।