‘ਸਕੂਲ ਆਫ ਐਮੀਨੈਂਸ’ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

Poonamdeep Kaur (1)
‘ਸਕੂਲ ਆਫ ਐਮੀਨੈਂਸ’ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 10 ਮਾਰਚ, 19 ਮਾਰਚ ਨੂੰ ਹੋਵੇਗੀ ਦਾਖਲਾ ਪ੍ਰੀਖਿਆ

ਬਰਨਾਲਾ, 23 ਫਰਵਰੀ 2023

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ‘ਸਕੂਲ ਆਫ ਐਮੀਨੈਂਸ’ ਅਧੀਨ ਚੁਣੇ ਗਏ ਸਕੂਲਾਂ ਦੇ ਨੇੜਲੇ ਫੀਡਰ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ 8ਵੀਂ ਅਤੇ 10ਵੀਂ ਕਲਾਸਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ 9ਵੀਂ ਅਤੇ 11ਵੀਂ ਕਲਾਸਾਂ ਵਿੱਚ ਦਾਖਲਾ ਲੈਣ ਲਈ ਮਿਤੀ 19 ਮਾਰਚ 2023 (ਐਤਵਾਰ) ਨੂੰ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਇਸ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਸ਼ੁਰੂ ਹੈ, ਜੋ ਕਿ 10 ਮਾਰਚ ਤੱਕ ਜਾਰੀ ਰਹੇਗੀ।

ਹੋਰ ਪੜ੍ਹੋ – ਮੁੱਖ ਮੰਤਰੀ ਭਗਵੰਤ ਮਾਨ ਖੁਦ ਸਰਹੱਦੀ ਪਿੰਡਾਂ ਦੇ ਵਿਕਾਸ ਪ੍ਰਗਤੀ ਦੀ ਕਰ ਰਹੇ ਹਨ ਨਿਗਰਾਨੀ

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ https://www.epunjabschool.gov.in/school-eminence/ ’ਤੇ ਦਿੱਤੇ ਲਿੰਕ New Registration ਉੱਤੇ ਕਲਿੱਕ ਕਰਕੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਸ ਦਾਖਲਾ ਪ੍ਰੀਖਿਆ ਦੀ ਪੂਰੀ ਜਾਣਕਾਰੀ ਸਰਵ ਸਿੱਖਿਆ ਅਭਿਆਨ ਪੰਜਾਬ ਦੀ ਵੈਬਸਾਈਟ www.ssapunjab.org ’ਤੇ ਅਪਲੋਡ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸਕੂਲ ਆਫ ਐਮੀਨੈਂਸ ਵਿੱਚ ਦਾਖਲਾ ਲੈਣ ਲਈ ਉਸ ਦੇ ਫੀਡਰ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਰਜਿਸਟ੍ਰੇਸ਼ਨ ਕਰ ਸਕਦੇ ਹਨ।ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਨੇੜਲੇ ਸਕੂਲਾਂ ’ਚ ਪੜ੍ਹਦੇ 8ਵੀਂ ਅਤੇ 10ਵੀਂ ਦੇ ਵਿਦਿਆਰਥੀ ‘ਸਕੂਲ ਆਫ ਐਮੀਨੈਂਸ’ ਸਕੂਲਾਂ ਵਿਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖਲੇ ਵਾਸਤੇ ਰਜਿਸਟ੍ਰੇਸ਼ਨ ਕਰਾਉਣ।

ਦੱਸਣਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਚੁਣਿਆ ਹੋਇਆ ਹੈੇ।