ਐਸ.ਡੀ.ਐਮ. ਜਲਾਲਾਬਾਦ ਨੇ ਪਿੰਡ ਆਲਮ ਕੇ ਅਤੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Sorry, this news is not available in your requested language. Please see here.

ਜਲਾਲਾਬਾਦ, ਫਾਜ਼ਿਲਕਾ, 9 ਫਰਵਰੀ :- 

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਸਮਾਂਬੱਧ ਅਤੇ ਘਰਾਂ ਦੇ ਨੇੜੇ ਲੋਕਾਂ ਨੁੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ *ਤੇ ਜਨਤਕ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਉਪ ਮੰਡਲ ਮੈਜਿਸਟਰੇਟ ਸ. ਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਤਹਿਸੀਲ ਜਲਾਲਾਬਾਦ ਅਧੀਨ ਪੈਂਦੇ ਪਿੰਡ ਆਲਮ ਕੇ ਅਤੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਜਨਤਕ ਕੈਂਪ ਲਗਾਇਆ।
ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਦਿਕਤਾ ਪੇਸ਼ ਨਾ ਆਉਣ ਅਤੇ ਦਫਤਰਾਂ ਵਿਖੇ ਆ ਕੇ ਖਜਲ-ਖੁਆਰ ਨਾ ਹੋਣਾ ਪਵੇ ਇਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਰਿਹਾ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦੀਆਂ ਬੇਸਿਕ ਸਹੁਲਤਾਂ ਹਰ ਹੀਲੇ ਲੋਕਾਂ ਤੱਕ ਪਹੁੰਚਣ ਤੇ ਲੋਕਾਂ ਨੂੰ ਪੀਣ ਵਾਲਾ ਸ਼ੁਧ ਪਾਣੀ, ਸਿਹਤ ਸਹੂਲਤਾਂ, ਪਖਾਣੇ ਦੀ ਸਹੂਲਤ, ਪਕਾ ਮਕਾਨ ਆਦਿ ਵੱਖ-ਵੱਖ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਇਆ ਜਾਵੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਲੋਕ ਮੌਜੂਦ ਸਨ।