ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 07 ਉਮੀਦਵਾਰਾਂ ਦੀ ਚੋਣ

Sorry, this news is not available in your requested language. Please see here.

ਅਗਲਾ ਰੋਜ਼ਗਾਰ ਕੈਂਪ 05 ਅਗਸਤ ਸਵੇਰੇ 10:30 ਵਜੇ

ਰੂਪਨਗਰ, 2 ਜੁਲਾਈ :- 

 

ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਿਊਐਸ ਕੋਰਪ ਲਿਮੀਟਡ ਦੇ ਨਿਯੋਜਕਾਂ ਵੱਲੋਂ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਅਤੇ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਬਾਰਵ੍ਹੀ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਕੈਂਪ ਵਿੱਚ 24 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ ਅਤੇ 7 ਉਮੀਦਵਾਰਾਂ ਦੀ ਮੌਕੇ ‘ਤੇ ਹੀ ਚੋਣ ਕੀਤੀ ਗਈ।

ਇਸ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਦਾ ਕੰਮ ਕਰਨ ਦਾ ਸਥਾਨ ਰੋਪੜ, ਮੋਰਿੰਡਾ, ਨੰਗਲ, ਆਨੰਦਪੁਰ ਸਾਹਿਬ, ਚਮਕੌਰ ਸਾਹਿਬ ਅਤੇ ਖਰੜ ਹੋਵੇਗਾ। ਚੁਣੇ ਗਏ ਉਮੀਦਵਾਰਾਂ ਦੀ ਮਹੀਨਾਵਾਰ ਤਨਖਾਹ 12,000 ਤੋਂ 15,000 ਹੋਵੇਗੀ।

ਇਸ ਮੌਕੇ ਪਲੇਸਮੈਂਟ ਅਫ਼ਸਰ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅਗਲਾ ਰੋਜ਼ਗਾਰ ਕੈਂਪ ਮਿਤੀ 05 ਅਗਸਤ ਨੂੰ ਸਵੇਰੇ 10:30 ਵਜੇ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਵਿੱਚ ਐਡਲਵੈੱਸ ਫਾਇਨੈਨਸ਼ੀਅਲ ਸਰਵਿਸ ਦੇ ਨਿਯੋਜਕਾਂ ਵੱਲੋਂ ਰਿਲੇਸਨਸ਼ਿਪ ਵੈਲਥ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਦਸਵੀਂ, ਬਾਰ੍ਹਵੀਂ ਅਤੇ ਗਰੈਜੂਏਸ਼ਨ ਵਿੱਚੋਂ 50 ਫ਼ੀਸਦ ਨੰਬਰਾਂ ਨਾਲ ਪਾਸ ਹੋਣੀ ਲਾਜ਼ਮੀ ਹੈ। ਉਮੀਦਵਾਰਾਂ ਦੀ ਉਮਰ ਸੀਮਾ ਘੱਟੋ ਘੱਟ 28 ਸਾਲ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚੋਂ ਚੁਣੇ ਗਏ ਉਮੀਦਵਾਰਾਂ ਦੀ ਸਲਾਨਾ ਆਮਦਨ ਲਗਭਗ 4.25 ਲੱਖ ਹੋਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜ਼ਿਲ੍ਹਾ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਅਤੇ ਨੌਜਵਾਨ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਜਾਣਕਾਰੀ ਐਨ.ਸੀ.ਐਸ.ਪੋਰਟਲ ‘ਤੇ ਅਪਲੋਡ ਕੀਤੀ ਜਾਂਦੀ ਹੈ, ਤਾਂ ਜੋ ਉਮੀਦਵਾਰ ਸਮੇਂ ਸਿਰ ਆਪਣੀ ਯੋਗਤਾ ਦੇ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ‘ਤੇ ਸੰਪਰਕ ਕਰ ਸਕਦੇ ਹਨ।