ਬੇਸਹਾਰਾ ਜਾਨਵਰਾਂ ਨੂੰ ਗਊਸ਼ਾਲਾ ਭੇਜਣ ਦੀ ਅਬੋਹਰ ਵਿਖੇ ਵੀ ਹੋਈ ਸ਼ੁਰੂਆਤ

Sorry, this news is not available in your requested language. Please see here.

— ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਨੇ ਆਰੰਭੀ ਕਾਰਵਾਈ

ਅਬੋਹਰ, ਫਾਜਿ਼ਲਕਾ, 7 ਫਰਵਰੀ :- 

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਅਤੇ ਅਬੋਹਰ ਨਗਰ ਨਿਗਮ ਦੇ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਦੇ ਨਿਰਦੇਸ਼ਾਂ ਅਨੁਸਾਰ ਅਬੋਹਰ ਸ਼ਹਿਰ ਵਿਚੋਂ ਵੀ ਬੇਸਹਾਰਾ ਜਾਨਵਰਾਂ ਨੂੰ ਗਊਸਾਲਾ ਭੇਜਣ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਹੋਈ।ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਫਾਜਿ਼ਲਕਾ ਸ਼ਹਿਰ ਵਿਚੋਂ ਬੇਸਹਾਰਾ ਜਾਨਵਰਾਂ ਨੂੰ ਗਊਂਸਾਲਾ ਵਿਚ ਭੇਜਿਆ ਗਿਆ ਸੀ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦੱਸਿਆ ਕਿ ਬੇਸਹਾਰਾ ਜਾਨਵਰ ਜਿੱਥੇ ਖੁੱਲੇ ਵਿਚ ਮੌਸਮੀ ਮਾਰ ਝਲਦੇ ਹਨ ਉਥੈ ਇੰਨ੍ਹਾਂ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਇਸ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਆਰੰਭ ਕੀਤੇ ਗਏ ਹਨ ਕਿ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਕੈਟਲ ਪੌਂਡ ਜਾਂ ਸਮਾਜਿਕ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਗਊਸ਼ਾਲਾਵਾਂ ਵਿਚ ਭੇਜਿਆ ਜਾਵੇ। ਇਸ ਨਾਲ ਇੱਥੇ ਇੰਨ੍ਹਾਂ ਜਾਨਵਰਾਂ ਦੀ ਸੰਭਾਲ ਸਹੀ ਤਰੀਕੇ ਨਾਲ ਹੋ ਸਕੇਗੀ ਅਤੇ ਇੰਨ੍ਹਾ ਕਾਰਨ ਹੋਣ ਵਾਲੇ ਹਾਦਸੇ ਵੀ ਬੰਦ ਹੋਣਗੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿ਼ਲ੍ਹੇ ਦੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਨਾ ਛੱਡਣ। ਉਨ੍ਹਾਂ ਨੇ ਲੋਕਾਂ ਨੂੰ ਇਸ ਕਾਰਜ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ।
ਓਧਰ ਨਗਰ ਨਿਗਮ ਅਬੋਹਰ ਦੇ ਸੈਨੇਟਰੀ ਇੰਸਪੈਕਟਰ ਸ੍ਰੀ ਕਰਤਾਰ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਸ਼ਹਿਰ ਦੇ ਮੁੱਖ ਡਾਕਘਰ ਕੋਲ ਦੇ ਇਲਾਕੇ ਵਿਚ ਬੇਸਹਾਰਾ ਜਾਨਵਾਰਾਂ ਨੂੰ ਨੰਦੀਸ਼ਾਲਾ ਭੇਜਿਆ ਗਿਆ ਹੈ। ਇੰਨ੍ਹਾਂ ਵਿਚੋਂ ਜਿਆਦਾਤਰ ਨੰਦੀ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਓਧਰ ਜਿ਼ਲ੍ਹਾ ਪ੍ਰਸ਼ਾਸਨ ਦੀ ਇਸ ਮੁਹਿੰਮ ਦਾ ਆਮ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।

 

ਹੋਰ ਪੜ੍ਹੋ :- ਬਲੂਆਣਾ ਦੇ ਵਿਧਾਇਕ ਨੇ ਪਿੰਡ ਬੁਰਜ ਮੁਹਾਰ ਕਲੋਨੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ