ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਹੱਲ ਕਰਨ ਲਈ ਹੋਈ ਵਿਸ਼ੇਸ਼ ਮੀਟਿੰਗ

Sorry, this news is not available in your requested language. Please see here.

ਬਰਨਾਲਾ, 13 ਜੁਲਾਈ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਘੁਲਾਟੀਆਂ/ ਉਨਾਂ ਦੇ ਵਾਰਡਾਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਦੀ ਅਗਵਾਈ ਹੇਠ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਘੁਲਾਟੀਆਂ/ ਵਾਰਡਾਂ ਨਾਲ ਮੀਟਿੰਗ ਕੀਤੀ ਗਈ।

ਉਹਨਾਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ। ਇਸ ’ਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ ਨੁਮਾਇੰਦਿਆਂ ਨੇ ਆਖਿਆ ਕਿ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਦੇ ਪਛਾਣ ਪੱਤਰ ਬਣਾਉਣ ਲਈ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।  ਉਹਨਾਂ ਸਾਰੇ ਵਿਭਾਗਾਂ ਦੇ ਸਟਾਫ ਨੂੰ ਆਖਿਆ ਕਿ ਆਜ਼ਾਦੀ ਘੁਲਾਟੀਆਂ ਜਾਂ ਉਨਾਂ ਦੇ ਵਾਰਸਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਦਿੱਤੀਆਂ ਜਾਣ ਅਤੇ ਉਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।

ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ ਨਈਅਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵੱਢੇ ਪੱਧਰ ਉੱਤੇ 6 ਲੱਖ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਜਿਸ ਲਈਹਰ ਇੱਕ ਵਰਗ ਦੀ ਸ਼ਮੂਲੀਅਤ ਅਹਿਮ ਹੈ।  ਉਹਨਾਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਪੌਦੇ ਲਗਾਉਣ ਦੀ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ। ਉਹਨਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਥਾਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਜਿਸ ਵਿੱਚ ਘੱਟ ਪਾਣੀ ਇਸਤੇਮਾਲ ਹੁੰਦਾ ਹੋਵੇ।

ਇਸ ਮੌਕੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ, ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ, ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਸਰਬਜੀਤ ਸਿੰਘ ਤੂਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  ਜਲ ਸ਼ਕਤੀ ਅਭਿਆਨ ਦੇ ਮੁਆਇਨੇ ਲਈ ਕੇਂਦਰ ਸਰਕਾਰ ਦੀ ਟੀਮ ਵੱਲੋਂ ਫਾਜਿ਼ਲਕਾ ਅਤੇ ਜਲਾਲਾਬਾਦ ਦਾ ਕੀਤਾ ਦੌਰਾ