ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇ਼ਸ਼ ਸੈਮੀਨਾਰ ਆਯੋਜਿਤ

DLSA
ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇ਼ਸ਼ ਸੈਮੀਨਾਰ ਆਯੋਜਿਤ

Sorry, this news is not available in your requested language. Please see here.

02 ਅਕਤੂਬਰ ਤੋਂ 14 ਨਵੰਬਰ ਤੱਕ ਜਾਰੀ ਰਹੇਗੀ ਇਹ ਮੁਹਿੰਮ

ਲੁਧਿਆਣਾ, 13 ਅਕਤੂਬਰ 2021

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਦੀ ਪੂਰਤੀ ਲਈ 02 ਅਕਤੂਬਰ ਤੋਂ 14 ਨਵੰਬਰ, 2021 ਤੱਕ ਸ਼ੁਰੂ ਕੀਤੀ ਗਈ PAN India Awareness Campaign ਦੌਰਾਨ ਸਤਿਕਾਰਯੋਗ ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੀ ਪ੍ਰਧਾਨਗੀ ਅਤੇ ਸ੍ਰੀ ਪੀ. ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੀ ਦੇਖ-ਰੇਖ ਹੇਠ 12 ਅਕਤੂਬਰ, 2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਸਥਾਪਤ ਕੀਤੇ ਹੋਏ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਬੱਚਤ ਭਵਨ, ਲੁਧਿਆਣਾ ਵਿੱਚ ਇੱਕ ਵਿਸ਼ੇ਼ਸ਼ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ ।

ਹੋਰ ਪੜ੍ਹੋ :-ਸਿਹਤ ਵਿਭਾਗ ਜ਼ਿਲ੍ਹੇ ਵਿਚ ਡੇਂਗੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਗੰਭੀਰ : ਡਿਪਟੀ ਡਾਇਰੈਕਟਰ ਡਾ. ਭੁਪਿੰਦਰ ਕੌਰ

ਇਸ ਸੈਮੀਨਾਰ ਦਾ ਮੁੱਖ ਮੰਤਵ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਅਤੇ ਹੋਰਨਾਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣਾ ਹੈ ਤਾਂ ਜੋ ਉਨ੍ਹਾਂ ਵੱਲੋਂ ਇਹ ਜਾਣਕਾਰੀ ਆਪਣੇ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾ ਸਕੇ ।

ਇਸ ਸੈਮੀਨਾਰ ਦੌਰਾਨ National Commission for Women (NCW) ਦੇ ਸਹਿਯੋਗ ਨਾਲ ਹਾਜ਼ਰ ਅਧਿਆਪਕਾਂ ਨੂੰ ਔਰਤਾਂ ਦੇ ਹੱਕਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ।  ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਸਰਕਾਰੀ ਅਦਾਰਿਆਂ ਵੱਲੋਂ ਸ਼ਾਮਲ ਹੋਏ Resource Persons ਵੱਲੋਂ ਆਪੋ-ਆਪਣੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ।

ਇਸ ਮੌਕੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ, ਲੁਧਿਆਣਾ ਵੱਲੋਂ ਹਾਜ਼ਰ ਅਧਿਆਪਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ  ਦਾ ਫਾਇਦਾ ਲੈ ਸਕਣ ।

ਇਸ ਮੌਕੇ  ਸਿਵਲ  ਸਰਜਨ,  ਲੁਧਿਆਣਾ  ਦੇ ਦਫਤਰ  ਵੱਲੋਂ ਡਾਕਟਰ ਹਰਜਿੰਦਰ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਦੇ ਦਫਤਰ ਵੱਲੋਂ ਸ੍ਰੀ ਕਮਲਜੀਤ ਸਿੰਘ, ਸੀਨੀਅਰ ਸਹਾਇਕ, ਜਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੇ ਦਫਤਰ ਵੱਲੋਂ ਮੈਡਮ ਦਵਿੰਦਰ ਕੌਰ, ਸੁਪਰਵਾਈਜ਼ਰ, ਕਿਰਤ ਵਿਭਾਗ ਵੱਲੋਂ ਸ੍ਰੀ ਵਿਨੋਦ ਕੁਮਾਰ, Labour Enforcement Officer ਅਤੇ ਜਿਲ੍ਹਾ ਬਾਕ ਸੁਰੱਖਿਆ ਅਫਸਰ, ਲੁਧਿਆਣਾ ਦੇ ਦਫਤਰ ਵੱਲੋਂ ਮੈਡਮ ਅਮਨਦੀਪ ਕੌਰ, ਬਾਲ ਸੁਰੱਖਿਆ ਅਫਸਰ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।