ਸੂਬਾ ਸਰਕਾਰ ਵਲੋਂ ਮਿਆਰੀ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਨੂੰ ਸਿੱਖਿਆ ਦੇ ਸਾਂਝੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ-ਵਿਧਾਇਕ ਪਾਹੜਾ

PAHARA
ਹਲਕਾ ਵਿਧਾਇਕ ਗੁਰਦਾਸਪੁਰ ਚੇ ਚੇਅਰਮੈਨ ਮਿਲਕਫੈੱਡ ਪੰਜਾਬ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਵਧਾਈਆਂ

Sorry, this news is not available in your requested language. Please see here.

ਗੁਰਦਾਸਪੁਰ, 29 ਅਕਤੂਬਰ 2021

ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਅਤੇ ਉਚ ਸਿੱਖਿਆ ਖੇਤਰ ਵਿੱਚ ਮਿਆਰੀ ਸੁਧਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਸਿੱਖਿਆ ਦਾ ਇਕ ਸਾਂਝਾ ਧੁਰਾ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਸ਼ਾਮਲ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਆਪਸ ਵਿੱਚ ਸੂਚਨਾ, ਗਿਆਨ, ਨਵੇਂ ਵਿਚਾਰਾਂ ਅਤੇ ਬੁਨਿਆਦੀ ਢਾਂਚੇ ਦਾ ਆਦਾਨ-ਪ੍ਰਦਾਨ ਕਰਨਗੀਆਂ। ਇਸ ਤੋਂ ਇਲਾਵਾ ਇਹ ਸੰਸਥਾਵਾਂ ਉਦਯੋਗਾਂ ਦੀ ਮੰਗ ਅਨੁਸਾਰ ਵਿਦਿਆਰਥੀਆਂ ਨੂੰ ਰੋਜਗਾਰ ਦੇ ਕਾਬਲ ਬਣਾਉਣ ਲਈ ਸਿੱਖਿਆ ਮੁਹੱਈਆ ਕਰਵਾਉਣਗੀਆਂ।

ਹੋਰ ਪੜ੍ਹੋ :-ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵਲੋਂ ਸਮੂਹ ਯੂਨੀਵਰਸਿਟੀਆਂ-ਕਾਲਜਾਂ ਨੂੰ ਸਿਲੇਬਸ ਦੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਖਾਸ ਕਰ ਕੇ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਇਕ ਵੱਡੀ ਚੁਣੌਤੀ ਹੈ ਕਿ ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਦੀ ਭਰਤੀ ਵਿੱਚ ਪੰਜਾਬੀ ਨੌਜਵਾਨ ਇਸ ਕਰਕੇ ਅਯੋਗ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਕੋਲੋਂ ਸਰੀਰਕ ਸਿੱਖਿਆ ਟੈਸਟ ਪਾਸ ਨਹੀਂ ਕੀਤਾ ਜਾ ਸਕਦਾ। ਇਹ ਪੰਜਾਬੀਆਂ ਲਈ ਬਹੁਤ ਵੱਡੀ ਵੰਗਾਰ ਹੈ, ਇਸ ਲਈ ਸਾਡੀਆਂ ਸਿੱਖਿਆ ਸੰਸਥਾਵਾਂ ਨੂੰ ਖੇਡਾਂ ਪ੍ਰਤੀ ਸਾਜਗਾਰ ਮਾਹੌਲ ਸਿਰਜਣਾ ਪਵੇਗਾ।

ਉਨਾਂ ਨੇ ਅੱਗੇ ਕਿਹਾ ਕਿ ਉਦਯੋਗਿਕ ਧੁਰੇ ਵਾਂਗ ਸਿੱਖਿਆ ਦਾ ਵੀ ਇਕ ਧੁਰਾ ਹੋਣਾ ਚਾਹੀਦਾ ਹੈ ਅਤੇ ਇਸ ਵਿੱਚ ਸਾਰੀਆਂ ਉਚ ਸਿੱਖਿਆ ਸੰਸਥਾਵਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਖੇਤਰ ਦਾ ਸਿੱਧਾ ਸਬੰਧ ਸਾਡੇ ਮਨੁੱਖੀ ਸ਼ਕਤੀ ਨਾਲ ਹੈ ਜੋ ਸਾਡੇ ਦੇਸ਼ ਦਾ ਭਵਿੱਖ ਹਨ।