ਤਿਉਹਾਰਾਂ ਦੇ ਸੀਜਨ ‘ਚ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ – ਸਿਵਲ ਸਰਜਨ ਡਾ.ਐਸ.ਪੀ. ਸਿੰਘ

ਤਿਉਹਾਰਾਂ
ਤਿਉਹਾਰਾਂ ਦੇ ਸੀਜਨ 'ਚ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ - ਸਿਵਲ ਸਰਜਨ ਡਾ.ਐਸ.ਪੀ. ਸਿੰਘ

Sorry, this news is not available in your requested language. Please see here.

ਲੁਧਿਆਣਾ, 13 ਅਕਤੂਬਰ 2021

ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਦੀ ਬਿਮਾਰੀ ਦੇ ਬਚਾਅ ਸਬੰਧੀ ਅਜੇ ਵੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।

ਹੋਰ ਪੜ੍ਹੋ :-ਪੰਜਾਬ ਦੇ ਵਪਾਰੀਆਂ ਨਾਲ ਅਰਵਿੰਦ ਕੇਜਰੀਵਾਲ ਨੇ ਕੀਤੇ 10 ਵਾਅਦੇ

ਉਨ੍ਹਾਂ ਅੱਗੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਜਿਲ੍ਹੇ ਭਰ ਵਿਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ  ਅਤੇ ਤਿਉਹਾਰ ਦੇ ਮੱਦੇਨਜ਼ਰ  ਬਜਾ਼ਰਾਂ ਵਿਚ ਖਰੀਦੋ ਫਰੋਖਤ ਵੱਧਣ ਕਾਰਨ ਆਮ ਲੋਕਾਂ ਦੀ ਭੀੜ ਵਿੱਚ ਵਾਧਾ ਹੁੰਦਾ ਹੈ। ਡਾ. ਐਸ.ਪੀ. ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਬਿਮਾਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਦੂਰੀ ਬਣਾ ਕਿ ਰੱਖੀ ਜਾਵੇ, ਮਾਸਕ ਨੂੰ ਚੰਗੀ ਤਰ੍ਹਾਂ ਪਹਿਨਿਆ ਜਾਵੇ ਅਤੇ ਹੱਥਾਂ ਨੂੰ ਨਿਯਮਤ ਤੋਰ ‘ਤੇ ਸਾਫ ਰੱਖਿਆ ਜਾਵੇ ਤਾਂ ਜ਼ੋ ਸੰਭਾਵਿਤ ਤੀਜ਼ੀ ਲਹਿਰ ਤੋ ਆਪਣੇ ਆਪ ਅਤੇ ਸਮਾਜ ਨੂੰ ਬਚਾਅ ਕੇ ਰੱਖਿਆ ਜਾ ਸਕੇ।

ਉਨਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋ ਜਾਰੀ ਕੋਰੋਨਾ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।