ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ

SRRAW 1
ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ

Sorry, this news is not available in your requested language. Please see here.

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੀਤੇ ਚਲਾਨ

ਫਿਰੋਜ਼ਪੁਰ 15 ਨਵੰਬਰ 2021

ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੇ ਸੋਢੇਵਾਲਾ, ਐੱਸਡੀਐੱਮ ਫਿਰੋਜ਼ਪੁਰ ਓਮ ਪ੍ਰਕਾਸ਼, ਤਹਿਸੀਲਦਾਰ ਭੁਪਿੰਦਰ ਸਿੰਘ, ਐੱਸਡੀਓ ਪ੍ਰਦੂਸ਼ਣ ਬੋਰਡ ਮਨੀਸ਼ ਸਰਮਾ ਵੀ ਮੌਜੂਦ ਸਨ।

ਹੋਰ ਪੜ੍ਹੋ :-ਭਾਸ਼ਾ ਵਿਭਾਗ ਵਲੋਂ ਲਾਇਲਪੁਰ ਖਾਲਸਾ ਕਾਲਜ (ਲੜਕੀਆਂ) ’ਚ ਕਰਵਾਇਆ ਗਿਆ ਰਾਜ ਪੱਧਰੀ ਕਵੀ ਦਰਬਾਰ

ਇਸ ਦੌਰਾਨ ਫਿਰੋਜ਼ਪੁਰ-ਮੱਲਾਂਵਾਲਾ ਰੋਡ ਤੇ ਪੈਂਦੇ ਸੋਢੇਵਾਲਾ, ਅਟਾਰੀ, ਬਹਾਦਰ ਵਾਲਾ ਅਤੇ ਭੱਦਰੂ ਪਿੰਡਾਂ ਦੀਆਂ ਕੁਝ ਜ਼ਮੀਨਾਂ ਜਿਨ੍ਹਾਂ ਤੇ ਪਰਾਲੀ ਨੂੰ ਅੱਗ ਲੱਗੀ ਪਾਈ ਗਈ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਫਲੇ ਦੇ ਨਾਲ ਮੌਜੂਦ ਫਾਇਰ ਬ੍ਰਿਗੇਡ ਦੁਆਰਾ ਤੁਰੰਤ ਬੁਝਾਇਆ ਗਿਆ ਅਤੇ ਸਬੰਧਿਤ ਜ਼ਮੀਨਾਂ ਦੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤੇ ਮੌਕੇ ਤੇ ਹੀ ਚਲਾਨ ਕੀਤਾ ਗਿਆ ਅਤੇ ਸਖਤ ਤਾੜਤਾ ਵੀ ਦਿੱਤੀ ਗਈ ਕਿ ਅੱਗੇ ਤੋਂ ਜੇਕਰ ਉਹ ਜੇਕਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਗੇ ਤਾਂ ਉਨ੍ਹਾਂ ਖਿਲਾਫ ਹੋਰ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਪੈਂਦਾ ਹੁੰਦੇ ਧੂੰਏ ਕਾਰਨ ਰੋਡ ਤੋਂ ਲੰਘਦੇ ਵਾਹਨ ਚਾਲਕਾਂ ਨੂੰ ਬੇਹੱਦ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਹ ਧੂੰਆ ਕਈ ਐਕਸੀਡੈਂਟਾਂ ਅਤੇ ਸਾਹ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।