ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਟਰੇਨਿੰਗ ਲਗਾਈ

ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਟਰੇਨਿੰਗ ਲਗਾਈ
ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਟਰੇਨਿੰਗ ਲਗਾਈ

Sorry, this news is not available in your requested language. Please see here.

ਅੰਮ੍ਰਿਤਸਰ 28 ਫਰਵਰੀ 2022 

ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵੱਲੋ ਨਾਖ ਦੀ ਸਫਲ ਕਾਸ਼ਤ ਕਰਨ ਬਾਰੇ  ਟਰੇਨਿੰਗ ਲਗਾਈ ਗਈ ਜਿਸ ਵਿੱਚ ਕਾਫੀ ਕਿਸਾਨਾਂ ਨੇ ਭਾਗ ਲਿਆ। ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਵੱਲੋ ਪੀਅਰ ਅਸਟੇਟ ਅਧੀਨ ਕੀਤੀਆ ਜਾ ਰਹੀਆਂ ਗਤੀਵਿਧੀਆ ਅਤੇ ਵਿਭਾਗ ਵੱਲੋ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ । ਸਹਾਇਕ ਡਾਇਰੈਕਟਰ ਬਾਗਬਾਨੀ ਪੀਅਰ ਅਸਟੇਟ ਜਸਪਾਲ ਸਿੰਘ ਢਿੱਲੋਂ ਵੱਲੋਂ ਨਾਖ ਦੀ ਮੌਜੂਦਾ ਸਥਿਤੀਮਹੱਤਤਾ ਅਤੇ ਭਵਿੱਖ ਵਿੱਚ ਹੋਣ ਵਾਲੇ ਰਕਬੇ ਦੇ ਵਿਸਥਾਰ ਬਾਰੇ ਦੱਸਿਆ। ਇਸ ਤੋ ਇਲਾਵਾ ਪੀਅਰ ਅਸਟੇਟ ਦੀ ਮਸ਼ੀਨਰੀ ਬਾਰੇ ਦੱਸਿਆ ਅਤੇ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਪੀਅਰ ਅਸਟੇਟ ਦੀ ਰਜਿਸਟਰੇਸ਼ਨ ਕਰਵਾ ਕੇ ਮੈਂਬਰ ਬਣਿਆ ਜਾਵੇ।

ਹੋਰ ਪੜ੍ਹੋ :-ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਮੁਕਾਬਲੇ

ਬਾਗਬਾਨੀ ਵਿਕਾਸ ਅਫਸਰ ਜਤਿੰਦਰ ਸਿੰਘ ਵੱਲੋਂ ਨਾਖ ਦੇ ਬਾਗ ਦੀ ਵਿਉਂਤ ਬੰਦੀ ਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾ. ਸਵਰੀਤ ਖਹਿਰਾ ਨੇ ਨਾਖ ਦੇ ਬੂਟਿਆਂ ਦੀ ਕਾਂਟਛਾਂਟ ਅਤੇ ਬਹੁਤ ਹੀ ਜਰੂਰੀ ਨੁਕਤਿਆਂ ਬਾਰੇ ਦੱਸਿਆ। ਡਾ: ਪਰਮਿੰਦਰ ਕੌਰ ਨੇ ਨਾਖ ਦੇ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਪਹਿਚਾਣਉਹਨਾਂ ਦੇ ਨੁਕਸਾਨਰੋਕਥਾਮ ਅਤੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ।

ਕਿਰਨਬੀਰ ਕੌਰ ਬਾਗਬਾਨੀ ਵਿਕਾਸ ਅਫਸਰ ਵੱਲੋਂ ਨਾਖ ਦੀ ਪ੍ਰੋਸੈਸਿੰਗ ਬਾਰੇ ਦੱਸਿਆ। ਜਿਮੀਦਾਰਾਂ ਵੱਲੋ ਕਾਫੀ ਸਵਾਲ ਕੀਤੇ ਗਏ ਜਿਸ ਦਾ ਜਵਾਬ ਮਾਹਿਰਾਂ ਵੱਲੋ ਦਿੱਤਾ ਗਿਆ। ਇਸ ਸਮੇਂ ਬਾਗਾਂ ਲਈ  ਲੇਆਉਟ,ਕਾਂਟਛਾਂਟ/ਸਿਧਾਈ,ਮਿੱਟੀ ਸੈਂਪਲਾਂ ਵਾਸਤੇ ਪੀਅਰ ਅਸਟੇਟ ਵੱਲੋਂ ਤਿਆਰ ਕੀਤੀਆਂ ਬਾਗਬਾਨੀ ਫੀਲਡ ਕਿੱਟਾਂ ਜਿਲੇ ਦੇ ਸਮੂਹ ਬਾਗਬਾਨੀ ਵਿਕਾਸ ਅਫਸਰਾਂ ਨੂੰ ਦਿੱਤੀਆਂ ਗਈਆਂ। ਇਸ ਮੌਕੇ ਸੁਖਵਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਅਤੇ ਕਰਨਲ ਸਤਬੀਰ ਸਿੰਘ,ਗੁਰਬੀਰ ਸਿੰਘ,ਸਵਿੰਦਰਪਾਲ ਸਿੰਘ ਛੀਨਾਂਹਰਪ੍ਰੀਤ ਸਿੰਘ ਆਦਿ ਬਾਗਬਾਨ ਹਾਜਿਰ ਸਨ। ਜਤਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਵੱਲੋ ਮਾਹਿਰਾਂ ਅਤੇ ਜਿਮੀਦਾਰਾਂ ਦਾ ਧੰਨਵਾਦ ਕੀਤਾ ਗਿਆ।