ਸੁਮੇਰ ਸਿੰਘ ਗੁਰਜ਼ਰ ਨੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Sorry, this news is not available in your requested language. Please see here.

ਰੂਪਨਗਰ, 12 ਜੁਲਾਈ :-  ਰੂਪਨਗਰ ਦੇ ਕਮਿਸ਼ਨਰ ਦਫਤਰ ਵਿਖੇ ਅੱਜ ਸੁਮੇਰ ਸਿੰਘ ਗੁਰਜ਼ਰ ਨੇ ਬਤੌਰ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਥੇ ਪਹੁੰਚਣ ‘ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਰੂਪਨਗਰ ਦੀ ਟੁੱਕੜੀ ਵੱਲੋਂ ‘ਗਾਰਡ ਆਫ ਆਨਰ’ ਦਿੱਤਾ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਰੂਪਨਗਰ ਡਾ. ਸੰਦੀਪ ਗਰਗ ਵਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ. ਜਸਵੀਰ ਸਿੰਘ, ਡੀ.ਐਸ.ਪੀ. ਰੂਪਨਗਰ ਸ. ਰੁਪਿੰਦਰਜੀਤ ਸਿੰਘ, ਤਹਿਸੀਲਦਾਰ ਸ. ਜਸਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  ਏਸ਼ੀਅਨ ਖਿੱਤੇ ਦੇ ਮਹਾਨ ਪੰਜਾਬੀ ਲੋਕ ਕਵੀ ਬਾਬਾ ਨਜਮੀ ਲਾਹੌਰੋਂ ਟੋਰੰਟੋ ਪੁੱਜੇ